ਕਪੂਰਥਲਾ, ( ਕੌੜਾ )- ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਇਕਾਈ ਕਪੂਰਥਲਾ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਗਰੂਰ ਵਿਖੇ ” ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ” ਦੇ ਬੈਨਰ ਹੇਠ ਹੋਈ ਮਹਾਂਰੈਲੀ ਰੈਲੀ ਵਿੱਚ ਫਰੰਟ ਦੇ ਆਗੂ ਰਛਪਾਲ ਸਿੰਘ ਵੜੈਚ, ਹਰਵਿੰਦਰ ਸਿੰਘ ਅੱਲੂਵਾਲ ,ਤੇਜਿੰਦਰ ਅਲੌਦੀਪੁਰ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ , ਇੰਦਰਜੀਤ ਸਿੰਘ ਬਿਧੀਪੁਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਜਿੱਥੇ ਮੁਲਾਜ਼ਮ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਉਥੇ ਹੀ ਇਸ ਮੌਕੇ ਤੇ ਬੋਲਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤੇ ਨੂੰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਵਿੱਚ ਝੂਠਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਦੇ ਦਿੱਤੀ ਗਈ ਹੈ ਪਰ ਅਜੇ ਤੱਕ ਇੱਕ ਵੀ.ਮੁਲਾਜਮ ਦਾ ਜੀ.ਪੀ.ਐਫ ਖਾਤਾ ਨਹੀਂ ਖੋਲਿਆ ਗਿਆ । ਉਹਨਾਂ ਕਿਹਾ ਜੇਕਰ ਸਰਕਾਰ ਵੱਲੋਂ ਤੁਰੰਤ ਪੁਰਾਣੀ ਪੈਨਸ਼ਨ ਬਹਾਲ ਨਾਂ ਕੀਤੀ ਗਈ ਤਾਂ ਇਸ ਦਾ ਖਮਿਆਜਾ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।
ਇਸ ਮੌਕੇ ਤੇ ਪਵਨ ਕੁਮਾਰ,ਗੁਰਮੁੱਖ ਲੋਕ ਪ੍ਰੇਮੀ, ਨਰਿੰਦਰ ਭੰਡਾਰੀ,ਐਸ ਪੀ.ਸਿੰਘ, ,ਹਰਜਿੰਦਰ ਸਿੰਘ, ਤਜਿੰਦਰ ਸਿੰਘ ਅਲੌਦੀਪੁਰ , ਸ਼ਿੰਦਰ ਸਿੰਘ ਜੱਬੋਵਾਲ,ਲਖਵਿੰਦਰ ਸਿੰਘ ਟਿੱਬਾ, ਸੁਖਵਿੰਦਰ ਕਾਲੇਵਾਲ,ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਹਰਵੇਲ ਸਿੰਘ ,ਗੌਰਵ ਕੁਮਾਰ,ਧਰਮਵੀਰ,ਅਜੈ ਕੁਮਾਰ , ਪੰਕਜ ਮਰਵਾਹਾ, ਪਰਮਿੰਦਰ ਸਿੰਘ, ਕਰਮਜੀਤ ਗਿੱਲ , ਵਰਿੰਦਰ ਸਿੰਘ, ਵਿਵੇਕ ਸ਼ਰਮਾ, ਗੁਰਪ੍ਰੀਤ ਸਿੰਘ ਬੂਲਪੁਰ,ਪਰਮਿੰਦਰ ਸਿੰਘ ਆਰ ਸੀ ਐੱਫ, ਜਸਵੀਰ ਸਿੰਘ ਚੀਮਾ, ਕੰਵਲਪ੍ਰੀਤ ਸਿੰਘ ਕੌੜਾ,ਪੰਕਜ ਮਰਵਾਹਾ ,ਜਸਪ੍ਰੀਤ ਸਿੰਘ ਦਰੀਏਵਾਲ ਅਮਨ ਖਿੰਡਾ, ਲਕਸ਼ਦੀਪ ਸ਼ਰਮਾ,ਆਦਿ ਅਧਿਆਪਕ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly