ਮਾਨਸਾ (ਸਮਾਜ ਵੀਕਲੀ) ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮਾਮਲਾ ਪਿਛਲੇ ਕਈ ਸਾਲਾਂ ਤੋਂ ‘ਊਠ ਦੇ ਬੁੱਲ੍ਹ’ ਵਾਂਗ ਲਟਕ ਰਿਹਾ ਹੈ, ਜਿਸ ਦੀ ਬਹਾਲੀ ਲਈ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ‘ਤੇ 1 ਅਕਤੂਬਰ ਨੂੰ ਪੰਜਾਬ ਵਿੱਚ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਖਿਆਲਾ ਨੇ ਦੱਸਿਆ ਕਿ ਸੂਬੇ ਦੇ ਸਮੂਹ ਕਰਮਚਾਰੀ ਜ਼ਿਲ੍ਹਾ ਪੱਧਰ ਤੇ ਮੁੱਖ ਦਫ਼ਤਰਾਂ ਉੱਪਰ ਭੁੱਖ ਹੜਤਾਲ ਤੇ ਬੈਠਣਗੇ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਲਗਾਤਾਰ ਟਾਲ-ਮਟੋਲ ਕਰ ਰਹੀਆਂ ਹਨ ਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਜਾਰੀ ਕੀਤਾ ਅਧੂਰਾ ਨੋਟੀਫ਼ਿਕੇਸ਼ਨ ਵੀ ਲਟਕਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਤੋਂ ਬਿਨ੍ਹਾਂ ਕਰਮਚਾਰੀਆਂ ਦੀ ਸਮਾਜਿਕ ਸੁਰੱਖਿਆ ਸੰਭਵ ਨਹੀਂ ਹੈ, ਜਿਸ ਦੀ ਬਹਾਲੀ ਲਈ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਹੁਣ ਉਨ੍ਹਾਂ ਵਲੋਂ ਪੰਜਾਬ ਭਰ ‘ਚ ਜ਼ਿਲ੍ਹਾ ਮੁੱਖ ਦਫ਼ਤਰਾਂ ‘ਤੇ 1 ਅਕਤੂਬਰ ਨੂੰ ਇਕ ਰੋਜਾ ਭੁੱਖ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ 1 ਅਕਤੂਬਰ ਨੂੰ ਸਮੇਂ ਸਿਰ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਕੀਤੀ ਜਾਣ ਵਾਲੀ ਭੁੱਖ ਹੜਤਾਲ ‘ਚ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ 1 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਟਵਿੱਟਰ ਅਭਿਆਨ ਚਲਾਇਆ ਜਾਵੇਗਾ। ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੂੰ NPS/UPS/TET ਦੇ ਵਿਰੋਧ ਵਿੱਚ ਸੰਦੇਸ਼ ਭੇਜਿਆ ਜਾਵੇਗਾ।*
ਚਾਨਣਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



