ਪੁਰਾਣੀ ਪੈਨਸ਼ਨ ਸਕੀਮ ਪ੍ਰਾਪਤੀ ਲਈ ਲਾਏ ਜਾ ਰਹੇ ਸੰਗਰੂਰ ਮੋਰਚੇ ਲਈ ਲਾਮਬੰਦੀ ਸ਼ੁਰੂ

ਪੁਰਾਣੀ ਪੈਨਸ਼ਨ ਸਕੀਮ ਲਈ ਆਗੂ ਸੰਗਰੂਰ ਮੋਰਚੇ ਲਈ ਸਕੂਲਾਂ ਅੰਦਰ ਲਾਮਬੰਦੀ ਕਰਦੇ ਹੋਏ।

ਗੜ੍ਹਸ਼ੰਕਰ ,(ਸਮਾਜ ਵੀਕਲੀ) (ਬਲਵੀਰ ਚੌਪੜਾ) ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ.) ਦੀ ਸੂਬਾ ਕਾਰਜਕਾਰਨੀ ਦੇ ਫ਼ੈਸਲੇ ਅਨੁਸਾਰ ਨਵੀਂ ਪੈਨਸ਼ਨ ਸਕੀਮ (ਐੱਨ.ਪੀ.ਐੱਸ.) ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਬਹਾਲ ਕਰਵਾਉਣ ਹਿੱਤ 1 ਅਕਤੂਬਰ ਤੋਂ 3 ਅਕਤੂਬਰ ਤੱਕ ਸੰਗਰੂਰ ਵਿਖੇ ਲਗਾਏ ਜਾਣ ਵਾਲ਼ੇ ਤਿੰਨ ਦਿਨਾ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਲਈ ਐਨ ਪੀ ਐਸ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਲਾਮਬੰਦ ਕਰਨ ਲਈ ਅਤੇ ਸੰਗਰੂਰ ਮੋਰਚੇ ਲਈ ਤਿਆਰੀ ਹਿਤ ਬਲਾਕ ਗੜ੍ਹਸ਼ੰਕਰ  ਦੇ ਵੱਖ ਵੱਖ ਸਕੂਲਾਂ ਵਿੱਚ ਲਾਮਬੰਦੀ ਕੀਤੀ ਗਈ। ਇਸ ਵੇਲੇ ਡੀ ਟੀ ਐੱਫ ਦੇ ਸੂਬਾ ਆਗੂ ਮੁਕੇਸ਼ ਕੁਮਾਰ ਅਤੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਪੰਜਾਬ ਦੇ ਆਗੂ ਬਲਕਾਰ ਸਿੰਘ ਮਘਾਣੀਆਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਲਗਭਗ ਦੋ ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਅੰਦਰ ਨਵੀਂ ਪੈਨਸ਼ਨ ਸਕੀਮ ਨੂੰ ਬੰਦ ਕਰਕੇ ਦੁਬਾਰਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਬਾਰੇ ਨੋਟਫਿਕੇਸ਼ਨ ਵੀ ਜਾਰੀ ਕੀਤਾ ਸੀ ਪਰ ਲਗਭਗ ਦੋ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਅੰਦਰ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ। ਸਰਕਾਰ ਦੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਐਲਾਨ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਪੰਜਾਬ ਦੇ ਸਰਕਾਰੀ ਵਿਭਾਗਾਂ ਅਧੀਨ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੀ ਐੱਨ.ਪੀ.ਐੱਸ. ਕਟੌਤੀ ਕਰਨੀ ਬੰਦ ਨਹੀਂ ਹੋਈ ਅਤੇ ਨਾ ਹੀ ਮੁਲਾਜ਼ਮਾਂ ਦੇ ਜੀ.ਪੀ.ਐਫ਼. (ਜਨਰਲ ਪਰਾਵੀਡੈਂਟ ਫੰਡ) ਦੇ ਖ਼ਾਤੇ ਖੋਲ੍ਹ ਕੇ ਉਨ੍ਹਾਂ ਦਾ ਜੀ.ਪੀ.ਐਫ਼. ਕੱਟਣਾ ਹੀ ਸ਼ੁਰੂ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦਾ ਜੀ.ਪੀ.ਐਫ਼. ਕੱਟਣਾ ਸ਼ੁਰੂ ਕੀਤਾ ਜਾਵੇ ਨਹੀਂ ਤਾਂ ਓਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 1 ਅਕਤੂਬਰ ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿੱਚ ਤਿੰਨ ਦਿਨਾ ਪੈਨਸ਼ਨ ਪ੍ਰਾਪਤੀ ਮੋਰਚਾ ਲਗਾਉਣਗੇ। ਇਸ ਮੌਕੇ ਮੈਡਮ ਖੁਸ਼ਵਿੰਦਰ ਕੌਰ, ਮੈਡਮ ਪ੍ਰਿਅੰਕਾ ਭਾਟੀਆ, ਮੈਡਮ ਬਲਜਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਕਿਰਨ, ਮੈਡਮ ਸਵੇਤਾ ਲੰਬ,ਮੈਡਮ ਸੀਮਾ ਰਾਣੀ, ਰਾਕੇਸ਼ ਕੁਮਾਰ,ਜਤਿੰਦਰ ਸਿੰਘ, ਰਜਿੰਦਰ ਕੁਮਾਰ,ਸਰਬਜੀਤ ਸਿੰਘ ਬਲਵਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article22 ਸਤੰਬਰ ਨੂੰ ਹੁਸ਼ਿਆਰਪੁਰ ਵਿਖ਼ੇ ਮਨਾਇਆ ਜਾਵੇਗਾ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸੂਬਾ ਤੇ ਜਿਲਾ ਪੱਧਰ ਦੀਆਂ ਕੀਤੀਆਂ ਨਿਯੁਕਤੀਆਂ
Next articleਪ੍ਰਵਾਸੀ ਮਜਦੂਰ ਜੋ ਪੰਜਾਬ ਆਉਂਦੇ ਹਨ, ਉਨਾਂ ਦੀ ਪੁਲਿਸ ਵੈਰੀਫਿਕੇਸ਼ਨ ਉੱਥੋਂ ਦੀ ਸਥਾਨਕ ਪੁਲਿਸ ਦੀ ਨਿਰਧਾਰਿਤ ਕੀਤੀ ਜਾਵੇ-ਗਰੇਵਾਲ ਤੇ ਭਾਰਦਵਾਜ