ਟੈੱਟ ਦੀ ਸ਼ਰਤ ਰੱਦ ਕਰਾਉਣ,ਪੁਰਾਣੀ ਪੈਨਸ਼ਨ, ਪੰਜਾਬ ਸਕੇਲ, ਭੱਤਿਆਂ ਦੀ ਬਹਾਲੀ, ਤੱਕ ਸੰਘਰਸ਼ ਜਾਰੀ ਰਹੇਗਾ
ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲ ਗੜਸ਼ੰਕਰ ਤੋਂ ਮੋਰਚੇ ਦੇ ਸੂਬਾ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਬਰਿਜ ਲਾਲ, ਕਰਨੈਲ ਸਿੰਘ, ਅਜੇ ਕੁਮਾਰ, ਖੁਸ਼ਵਿੰਦਰ ਕੌਰ ਅਤੇ ਮੈਡਮ ਇੰਦਰਜੀਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ ਰੈਲੀ ਲਈ ਰਵਾਨਾ ਹੋਏ । ਇਸ ਮੌਕੇ ਆਗੂਆਂ, ਜਗਦੀਪ ਕੁਮਾਰ, ਜਸਪ੍ਰੀਤ ਸਿੰਘ, ਰੇਸ਼ਮ ਸਿੰਘ, ਸੁਖਪ੍ਰੀਤ ਸਿੰਘ, ਸੁਮਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16% ਡੀ ਏ ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਵਿਰੁੱਧ ਮੋਰਚੇ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ। ਆਗੂਆ ਨੇ ਕਿਹਾ ਕਿ ਸਰਕਾਰਾਂ ਕੋਰਟਾਂ ਦੇ ਅਧਿਆਪਕਾਂ ਦੇ ਹੱਕਾਂ ਵਿੱਚ ਆਏ ਕੋਰਟਾਂ ਦੇ ਫੈਸਲਿਆਂ ਨੂੰ ਲਾਗੂ ਨਹੀਂ ਕਰ ਰਹੀਆਂ ਉਲਟਾ ਜਿਹੜਾ ਫੈਸਲਾ ਕੋਰਟ ਅਧਿਆਪਕਾਂ ਦੇ ਖਿਲਾਫ ਦੇ ਦਿੰਦਾ ਉਸ ਨੂੰ ਤੁਰੰਤ ਲਾਗੂ ਕਰ ਦਿੰਦੀ ਹੈ ਜਿਵੇਂ ਟੈਟ ਸਬੰਧੀ ਕੋਰਟ ਦਾ ਫੈਸਲਾ ਮੁਲਾਜ਼ਮਾਂ ਦੇ ਉੱਪਰ ਜਬਰੀ ਟੈਸਟ ਠੋਸ ਦਿੱਤਾ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂਰੇ ਸਾਲ ਦੌਰਾਨ ਮਹਿੰਗਾਈ ਭੱਤੇ ਦੀ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ ਭਾਵੇਂ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਲੈ ਰਹੇ ਹਨ। ਮੁਲਾਜ਼ਮ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਦੇ ਬਿਨਾਂ ਕੰਮ ਕਰਦੇ ਹੋਏ ਕੇਂਦਰ ਦੇ ਮੁਲਾਜ਼ਮਾਂ ਤੋਂ ਤਨਖਾਹਾਂ ਵਿੱਚ ਪਛੜ ਗਏ ਹਨ। ਪੰਜਾਬ ਸਰਕਾਰ 17-07-2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਅਧੂਰੇ ਕੇਂਦਰੀ ਸਕੇਲ ਦੇ ਕੇ ਆਰਥਿਕ ਸ਼ੋਸਣ ਕਰ ਰਹੀ ਹੈ। ਇਹਨਾਂ ਮੁਲਾਜ਼ਮਾਂ ਦੀ ਤਨਖਾਹ ਦਾ ਪੁਰਾਣੇ ਸਕੇਲਾਂ ਵਾਲੇ ਮੁਲਾਜ਼ਮਾਂ ਨਾਲੋਂ ਅੰਤਰ ਕਾਫ਼ੀ ਵੱਡਾ ਹੋ ਗਿਆ ਹੈ ਜੋ ਇੰਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀ ਸਪਸ਼ਟ ਉਲੰਘਣਾ ਹੈ। ਪੰਜਾਬ ਸਰਕਾਰ ਪੰਜਾਬ ਪੇ ਸਕੇਲਾਂ ਸਬੰਧੀ ਆਏ ਅਦਾਲਤੀ ਫੈਸਲਿਆਂ ਨੂੰ ਟੇਡੇ ਢੰਗ ਨਾਲ ਲਾਗੂ ਕਰਦਿਆਂ ਸਮੁੱਚੇ ਰੂਪ ਵਿੱਚ ਛੇਵਾਂ ਪੰਜਾਬ ਪੇਅ ਕਮਿਸ਼ਨ ਸਮੇਤ 15% ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਿਤੀ 18-10-2022 ਨੂੰ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ (SOP) ਜਾਰੀ ਕਰਵਾਕੇ ਜੀ.ਪੀ.ਐੱਫ. ਖਾਤੇ ਖੁਲ੍ਹਵਾਉਣ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਹੈ। ਜਿਸ ਕਾਰਣ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖਫ਼ਾ ਹੈ। ਇਸ ਮੌਕੇ ਬਲਵਿੰਦਰ ਸਿੰਘ ਖਾਨਪੁਰ, ਬਲਜੀਤ ਸਿੰਘ ਬੋੜਾ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਸੀਕਰੀ, ਗੁਰਪ੍ਰੀਤ ਸਿੰਘ, ਮਨਜਿੰਦਰ ਕੁਮਾਰ, ਨਰਿੰਦਰ ਕੁਮਾਰ, ਸੰਦੀਪ ਕੁਮਾਰ, ਸੰਜੀਵ ਕੁਮਾਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



