ਗੜ੍ਹਸ਼ੰਕਰ- (ਸਮਾਜ ਵੀਕਲੀ) (ਬਲਵੀਰ ਚੌਪੜਾ) ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਪ੍ਰਧਾਨ ਮੁਖਤਿਆਰ ਸਿੰਘ ਹੈਪੀ ਹੀਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਮੇਟੀ 22ਵੇਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਲੇਖਾ-ਜੋਖਾ ਕਰਦਿਆਂ 23ਵੇਂ ਰਾਜ ਪੱਧਰੀ ਟੂਰਨਾਮੈਂਟ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਨੇ ਪ੍ਰਧਾਨ ਮੁਖਤਿਆਰ ਸਿੰਘ ਹੈਪੀ ਹੀਰ ਦੀ ਅਗਵਾਈ ’ਚ ਭਰੋਸਾ ਪ੍ਰਗਟਾਉਂਦੇ ਹੋਏ ਅਗਲੇ ਸਾਲ ਹੋਣ ਵਾਲਾ 23ਵਾਂ ਰਾਜ ਪੱਧਰੀ ਬੱਬਰ ਲਹਿਰ ਦੇ ਯੋਧਿਆਂ ਨੂੰ ਸਮਰਪਿਤ ਕਰਵਾਉਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਟੂਰਨਾਮੈਂਟ ਦੇ ਅਹੁਦੇਦਾਰਾਂ ’ਚ ਪਿ੍ਰੰਸੀਪਲ ਰਾਜਵਿੰਦਰ ਸਿੰਘ ਬੈਂਸ ਨੂੰ ਸਰਪ੍ਰਸਤ, ਡਾ. ਅਮਨਦੀਪ ਹੀਰਾ ਪਿ੍ਰੰਸੀਪਲ ਖਾਲਸਾ ਕਾਲਜ ਨੂੰ ਸੀਨੀਅਰ ਵਾਈਸ ਪ੍ਰਧਾਨ, ਐਡਵੋਕੇਟ ਅਮਰਿੰਦਰ ਸਿੰਘ ਭੁੱਲਰ ਨੂੰ ਕਾਨੂੰਨੀ ਸਲਾਹਕਾਰ, ਮੈਂਬਰ ਵਜੋਂ ਗੁਰਿੰਦਰ ਸਿੰਘ ਬੈਂਸ, ਗੁਰਪ੍ਰੀਤ ਸਿੰਘ ਬਾਠ ਤੇ ਕਮਲ ਬੈਂਸ ਨੂੰ ਕਮੇਟੀ ਵਿਚੋਂ ਸ਼ਾਮਿਲ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸਮਾਜ ਸੇਵੀ ਬਲਵੀਰ ਸਿੰਘ ਪੱਲੀ ਝਿੱਕੀ ਯੂ.ਐੱਸ.ਏ. ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਸਰਪ੍ਰਸਤ ਸੁੱਚਾ ਸਿੰਘ ਮਾਨ ਧਮਾਈ, ਪ੍ਰਧਾਨ ਮੁਖਤਿਆਰ ਸਿੰਘ ਹੀਰ, ਸ਼ਵਿੰਦਰਜੀਤ ਸਿੰਘ ਬੈਂਸ ਰਿਟਾ. ਐੱਸ.ਪੀ., ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ, ਬਲਦੀਪ ਸਿੰਘ ਗਿੱਲ ਕੈਨੇਡਾ, ਸਤਨਾਮ ਸਿੰਘ ਸੰਘਾ ਨਿਊਜ਼ੀਲੈਂਡ ਅਲਵਿੰਦਰ ਸਿੰਘ ਸ਼ੇਰਗਿੱਲ ਕੈਨੇਡਾ, ਰਾਜਵਿੰਦਰ ਸਿੰਘ ਦਿਆਲ ਯੂ.ਐੱਸ.ਏ., ਯੋਗ ਰਾਜ ਗੰਭੀਰ, ਰਣਜੀਤ ਸਿੰਘ ਖੱਖ, ਅਜੀਤ ਸਿੰਘ ਗਿੱਲ ਮਜਾਰੀ, ਰੋਸ਼ਨਜੀਤ ਸਿੰਘ ਪਨਾਮ, ਸ਼ਲਿੰਦਰ ਸਿੰਘ ਰਾਣਾ, ਕਮਲ ਬੈਂਸ, ਦਾਰਾ ਸਿੰਘ ਛਦੌੜੀ ਤੇ ਹੋਰ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj