HOME ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ

ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ

6

 ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਅਤੇ ਨੀਟਾ ਕਲੱਬ ਰਾਮਪੁਰ ਫਾਈਨਲ ਵਿੱਚ ਪੁੱਜੇ

ਜੂਨੀਅਰ ਵਰਗ ਵਿੱਚ ਕਿਲ੍ਹਾ ਰਾਇਪੁਰ ਅਤੇ ਐਚ. ਟੀ.ਸੀ.ਰਾਮਪੁਰ ਫਾਈਨਲ ਵਿੱਚ 

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟ੍ਰਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 16ਵੇਂ ਜੇ. ਐਸ.ਟੀ. ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਟੂਰਨਾਮੈਂਟ ਦੇ 9ਵੇਂ ਦਿਨ ਜਿੱਥੇ ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਅਤੇ ਨੀਟਾ ਕਲੱਬ ਨੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਪ੍ਰਵੇਸ਼ ਕੀਤਾ, ਉਥੇ ਜੂਨੀਅਰ ਵਰਗ ਵਿੱਚ ਕਿਲ੍ਹਾ ਰਾਇਪੁਰ ਹਾਕੀ ਸੈਂਟਰ ਅਤੇ ਐਚ.ਟੀ.ਸੀ.ਰਾਮਪੁਰ ਨੇ ਵੀ ਜਿੱਤਾਂ ਹਾਸਲ ਕਰਦਿਆਂ ਆਪਣੇ ਆਪ ਨੂੰ ਖਿਤਾਬੀ ਜਿੱਤ ਲਈ ਤਿਆਰ ਕੀਤਾ। ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਖੇਡੇ ਗਏ ਸੀਨੀਅਰ ਵਰਗ ਦੇ ਪਹਿਲੇ ਸੈਮੀਫਾਈਨਲ ਵਿੱਚ ਨੀਟਾ ਕਲੱਬ ਰਾਮਪੁਰ ਨੇ ਜਰਖੜ ਹਾਕੀ ਅਕੈਡਮੀ ਨੂੰ 6-4 ਗੋਲਾਂ ਦੇ ਫਰਕ ਨਾਲ ਹਰਾਇਆ । ਜਦਕਿ ਗਿੱਲ ਕਲੱਬ ਘਵੱਦੀ ਨੇ ਅਮਰਗੜ੍ਹ ਨੂੰ 4-2 ਗੋਲਾਂ ਨਾਲ ਹਰਾ ਕੇ ਪਹਿਲੀ ਵਾਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਘਵੱਦੀ ਦਾ ਗੋਲਕੀਪਰ ਰਾਜਦੀਪ ਸਿੰਘ ਰੋਆਇਲ ਹੀਰੋ ਆਫ ਦਾ ਮੈਚ ਬਣਿਆ । ਜੂਨੀਅਰ ਵਰਗ ਵਿੱਚ ਕਿਲਾ ਰਾਏਪੁਰ ਹਾਕੀ ਸੈਂਟਰ ਨੇ ਇੱਕ ਸੰਘਰਸ਼ ਪੂਰਨ ਮੁਕਾਬਲੇ ਵਿੱਚ ਜਰਖੜ ਹਾਕੀ ਅਕੈਡਮੀ ਨੂੰ 4-3 ਗੋਲਾਂ ਨਾਲ ਹਰਾਇਆ। ਕਿਲਾ ਰਾਏਪੁਰ ਦਾ ਕਸਮਪ੍ਰੀਤ ਸਿੰਘ ਹੀਰੋ ਆਫ ਦਾ ਮੈਚ ਬਣਿਆ। ਜਦਕਿ ਐਚ.ਟੀ.ਸੀ. ਰਾਮਪੁਰ ਨੇ ਇੱਕ ਵਾਰ ਫਿਰ ਵੱਡਾ ਉਲਟ ਫੇਰ ਕਰਦਿਆਂ ਗੁਰੂ ਤੇਗ ਬਹਾਦਰ ਅਕੈਡਮੀ ਚਚਰਾੜੀ ਨੂੰ 2-1 ਗੋਲਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ। ਰਾਮਪੁਰ ਦਾ ਰਾਜਵੀਰ ਸਿੰਘ ਹੀਰੋ ਆਫ ਦਾ ਮੈਚ ਬਣਿਆ। ਇਸ ਮੌਕੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਕਮਲਪ੍ਰੀਤ ਸਿੰਘ ਚਾਹਲ ਐਸਪੀ 3, ਪਦਮ ਸ਼੍ਰੀ ਬਲਦੇਵ ਸਿੰਘ, ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਬਿਜਨਸਮੈਨ ਹਰਬੰਸ ਸਿੰਘ ਸੈਣੀ, ਹਰਦੀਪ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਨੇ ਵੱਖ-ਵੱਖ ਮੈਚਾਂ ਦੌਰਾਨ ਵੱਖ-ਵੱਖ ਟੀਮਾਂ ਦੇ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਕਮਲਪ੍ਰੀਤ ਚਾਹਲ ਨੇ ਜਰਖੜ ਹਾਕੀ ਅਕੈਡਮੀ ਵਾਸਤੇ 50 ਹਾਕੀ ਸਟਿੱਕਾਂ ਅਤੇ ਸ੍ਰ: ਹਰਬੰਸ ਸਿੰਘ ਸੈਣੀ ਨੇ 21000 ਅਤੇ ਸ੍ਰ: ਕਰਮਜੀਤ ਸਿੰਘ ਕਾਲਾ ਯੂਐਸਏ ਨੇ 15000 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਮੌਕੇ ਜਗਰੂਪ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ, ਗੁਰਸਤਿੰਦਰ ਸਿੰਘ ਪ੍ਰਗਟ, ਕੁਲਦੀਪ ਸਿੰਘ ਘਵੱਦੀ, ਲਖਵਿੰਦਰ ਸਿੰਘ ਲੱਖਾ, ਗੁਰਤੇਜ ਸਿੰਘ ਲਾਡੀ ਸੁਧਾਰ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਰਘਵੀਰ ਸਿੰਘ ਡੰਗੋਰਾ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਕੰਵਲਜੀਤ ਸਿੰਘ ਡੀ.ਆਈ.ਜੀ, ਬੀ.ਐਸ.ਐਫ ਵੱਲੋਂ ਅਕਾਲ ਜਿੰਮ ਦਾ ਕੀਤਾ ਉਦਘਾਟਨ
Next articleਲੁਧਿਆਣਾ ਵਿੱਚ ਮਦਾਮ ਦਾ ਨਵਾਂ ਸਟੋਰ ਲਾਂਚ, ਪੰਜਾਬ ਵਿੱਚ ਬ੍ਰਾਂਡ ਦੀ ਮੌਜੂਦਗੀ ਹੋਰ ਮਜ਼ਬੂਤ