ਨਵੀਂ ਦਿੱਲੀ (ਸਮਾਜ ਵੀਕਲੀ): ਓਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰ ਪਾਲ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈ ਲਿਆ ਹੈ। ਰੁਪਿੰਦਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, “ਮੈਂ ਤੁਹਾਨੂੰ ਭਾਰਤੀ ਹਾਕੀ ਟੀਮ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ਬਾਰੇ ਦੱਸਣਾ ਚਾਹੁੰਦਾ ਹਾਂ। ਪਿਛਲੇ ਕੁਝ ਮਹੀਨੇ ਮੇਰੀ ਜ਼ਿੰਦਗੀ ਦੇ ਸਰਬੋਤਮ ਰਹੇ ਹਨ। ਮੈਂ ਆਪਣੀ ਸਾਰੀ ਜ਼ਿੰਦਗੀ ਟੋਕੀਓ ਵਿੱਚ ਆਪਣੀ ਟੀਮ ਦੇ ਨਾਲ ਮੰਚ ਉੱਤੇ ਖੜ੍ਹੇ ਹੋਣ ਦੇ ਤਜ਼ਰਬੇ ਨੂੰ ਕਦੇ ਨਹੀਂ ਭੁੱਲਾਂਗਾ’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly