ਨਵੀਂ ਦਿੱਲੀ (ਸਮਾਜ ਵੀਕਲੀ):ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਲਈ ਚਾਰ ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਅੱਜ ਸੋਸ਼ਲ ਮੀਡੀਆ ’ਤੇ ਮੁਹਿੰਮ ਚਲਾਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਵੱਲੋਂ ‘ਸਪੀਕਅੱਪ ਫਾਰ ਕੋਵਿਡ ਨਿਆਏ’ ਹੈਸ਼ਟੈਗ ਨਾਲ ਚਲਾਈ ਮੁਹਿੰਮ ਤਹਿਤ ਟਵੀਟ ਕਰ ਕੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ, ‘ਜਦੋਂ ਲੋਕਾਂ ਦੇ ਦੁੱਖ ਦੇ ਨੁਕਸਾਨ ਦੀ ਗੱਲ ਆਉਂਦੀ ਹੈ ਤਾਂ ਭਾਰਤ ਸਰਕਾਰ ਸੌਂ ਰਹੀ ਹੁੰਦੀ ਹੈ। ਚਲੋ ਉਸ ਨੂੰ ਜਗਾਉਂਦੇ ਹਾਂ।’ ਕਾਂਗਰਸ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕੇਂਦਰ ਸਰਕਾਰ ਤੋਂ ਦੇਸ਼ ’ਚ ਕਰੋਨਾ ਕਾਰਨ ਮਰਨ ਵਾਲੇ ਲੋਕਾਂ ਦਾ ਅਸਲ ਅੰਕੜਾ ਜਾਰੀ ਕਰਨ ਦੀ ਮੰਗ ਕਰਨਾ ਹੈ ਤੇ ਕਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਲਈ ਚਾਰ ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਵਾਉਣਾ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਲੁਕਾ ਕੇ ਆਪਣੀ ਨਾਕਾਮੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly