ਓਮੀਕਰੋਨ: ਮਰੀਜ਼ਾਂ ਦੀ ਗਿਣਤੀ ਛੇ ਹਜ਼ਾਰ ਤੋਂ ਪਾਰ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿਚ ਅੱਜ ਕਰੋਨਾਵਾਇਰਸ ਦੇ 2,68,833 ਨਵੇਂ ਕੇਸ ਦਰਜ ਕੀਤੇ ਗਏ, ਜਿਸ ਨਾਲ ਮਹਾਮਾਰੀ ਦੇ ਕੁੱਲ ਮਰੀਜ਼ਾਂ ਦੀ ਗਿਣਤੀ 3,68,50,962 ਹੋ ਗਈ ਹੈ। ਇਨ੍ਹਾਂ ਮਾਮਲਿਆਂ ਵਿਚ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਦੇ 6,041 ਕੇਸ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਦੇਸ਼ ਭਰ ਵਿਚ ਕਰੋਨਾ ਕਾਰਨ 402 ਹੋਰ ਮੌਤਾਂ ਹੋਈਆਂ ਹਨ ਜਿਸ ਕਾਰਨ ਲਾਗ ਨਾਲ ਹੋਣ ਵਾਲੀਆਂ ਮੌਤਾਂ ਦੀ ਕੁੱਲ ਗਿਣਤੀ 4,85,752 ਹੋ ਗਈ ਹੈ। ਇਸ ਤਰ੍ਹਾਂ ਦੇਸ਼ ਵਿਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ 1.32 ਫ਼ੀਸਦ ਹੈ।

ਹੁਣ ਤੱਕ ਦੇਸ਼ ਭਰ ਵਿਚ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਦੇ 6,041 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਦੀ ਗਿਣਤੀ ਵਿਚ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ 5.01 ਫ਼ੀਸਦ ਤੱਕ ਦਾ ਵਾਧਾ ਹੋਇਆ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕਰੋਨਾ ਦੀ ਰੋਜ਼ਾਨਾ ਦੀ ਦਰ 16.66 ਫ਼ੀਸਦ ਜਦਕਿ ਹਫ਼ਤਾਵਾਰੀ ਦਰ 12.84 ਫ਼ੀਸਦ ਦਰਜ ਕੀਤੀ ਗਈ। ਦੇਸ਼ ਵਿਚ ਮਹਾਮਾਰੀ ਦੇ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 14,17,820 ਹੋ ਗਈ ਹੈ ਜੋ ਕਿ 223 ਦਿਨਾਂ ਵਿਚ ਸਭ ਤੋਂ ਜ਼ਿਆਦਾ ਹੈ ਅਤੇ ਇਹ ਐਕਟਿਵ ਕੇਸ, ਕੁੱਲ ਕੇਸਾਂ ਦਾ 3.85 ਫੀਸਦ ਹਨ। ਕੌਮੀ ਪੱਧਰ ’ਤੇ ਕੋਵਿਡ-19 ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਘੱਟ ਕੇ 94.83 ਰਹਿ ਗਈ ਹੈ। ਹੁਣ ਤੱਕ ਦੇਸ਼ ਵਿਚ 3,49,47,390 ਮਰੀਜ਼ ਕੋਵਿਡ-19 ਤੋਂ ਉੱਭਰ ਕੇ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ ਕਰੋਨਾ ਵਿਰੋਧੀ ਟੀਕੇ ਦੀਆਂ 156.02 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅਜ਼ ’ਤੇ ਪਾਬੰਦੀ 22 ਤੱਕ ਵਧਾਈ
Next articleਸੰਯੁਕਤ ਕਿਸਾਨ ਮੋਰਚੇ ਨੇ ਚੋਣਾਂ ਲੜਨ ਵਾਲੀਆਂ ਜਥੇਬੰਦੀਆਂ ਨਾਲੋਂ ਨਾਤਾ ਤੋੜਿਆ