ਓਮੀਕਰੋਨ: ਭਾਰਤ ਵਿਚ ਇਕ ਦਿਨ ’ਚ ਸਭ ਤੋਂ ਵੱਧ 156 ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿਚ ਕਰੋਨਾਵਾਇਰਸ ਦੇ ਓਮੀਕਰੋਨ ਸਰੂਪ ਦੇ ਇਕ ਦਿਨ ਵਿਚ ਸਭ ਤੋਂ ਵੱਧ 156 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਦੇਸ਼ ਵਿਚ ਕਰੋਨਾਵਾਇਰਸ ਦੇ ਇਸ ਨਵੇਂ ਸਰੂਪ ਨਾਲ ਪੀੜਤ ਲੋਕਾਂ ਦੀ ਗਿਣਤੀ ਵਧ ਕੇ 578 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਜਾਰੀ ਕੀਤੇ ਗਏ ਅੰਕੜਿਆਂ ਵਿਚ ਦੱਸਿਆ ਕਿ ਓਮੀਕਰੋਨਾ ਨਾਲ ਪੀੜਤ 578 ਲੋਕਾਂ ਵਿੱਚੋਂ 151 ਠੀਕ ਹੋ ਚੁੱਕੇ ਹਨ ਜਾਂ ਵਿਦੇਸ਼ ਚਲੇ ਗਏ ਹਨ। ਓਮੀਕਰੋਨ ਦੀ ਲਾਗ ਦੇ ਇਹ ਮਾਮਲੇ 19 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਾਹਮਣੇ ਆਏ ਹਨ।

ਦਿੱਲੀ ਵਿਚ ਸਭ ਤੋਂ ਵੱਧ 142, ਇਸ ਤੋਂ ਬਾਅਦ ਮਹਾਰਾਸ਼ਟਰ ’ਚ 141, ਕੇਰਲ ਵਿਚ 57, ਗੁਜਰਾਤ ’ਚ 49, ਰਾਜਸਥਾਨ ’ਚ 43 ਅਤੇ ਤੇਲੰਗਾਨਾ ’ਚ 41 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰੰਟੇ ’ਚ 6531 ਅਤੇ ਲੋਕਾਂ ਦੇ ਕਰੋਨਾ ਪੀੜਤ ਪਾਏ ਜਾਣ ਮਗਰੋਂ ਇਸ ਵਾਇਰਸ ਨਾਲ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 3,47,93,333 ਹੋ ਗਈ ਹੈ ਜਦਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘੱਟ ਕੇ 75,841 ਰਹਿ ਗਈ ਹੈ। ਇਸ ਦੌਰਾਨ 315 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,79,997 ਹੋ ਗਈ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਅਮਰਿੰਦਰ ਵੱਲੋਂ ਸ਼ਾਹ ਤੇ ਨੱਢਾ ਨਾਲ ਮੁਲਾਕਾਤ
Next articleLeopard finally captured in Lucknow