HOME ਸ਼ਹਿਰੀ ਪ੍ਰਧਾਨ ਥਾਪੇ ਜਾਣ ਤੇ ਲਾਲੀ ਬਾਜਵਾ ਦਾ ਐਡਵੋਕੇਟ ਭਾਰਦਵਾਜ ਨੇ ਕੀਤਾ...

ਸ਼ਹਿਰੀ ਪ੍ਰਧਾਨ ਥਾਪੇ ਜਾਣ ਤੇ ਲਾਲੀ ਬਾਜਵਾ ਦਾ ਐਡਵੋਕੇਟ ਭਾਰਦਵਾਜ ਨੇ ਕੀਤਾ ਸਨਮਾਨ

4
ਫੋਟੋ ਅਜਮੇਰ ਦੀਵਾਨਾ

•ਸਮਰਪਣ ਭਾਵਨਾ ਅਤੇ ਲਗਨ ਨਾਲ ਕੰਮ ਕਰ ਕੇ ਪਾਰਟੀ ਨੂੰ ਚੜ੍ਹਦੀ ਕਲ੍ਹਾ ‘ਚ ਲੈਕੇ ਜਾਵਾਂਗੇ ਲਾਲੀ ਬਾਜਵਾ 

ਹੁਸ਼ਿਆਰਪੁਰ,  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨਾਂ ਵਿੱਚ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਹੁਸ਼ਿਆਰਪੁਰ ਸ਼ਹਿਰੀ ਪ੍ਰਧਾਨ ਬਣਾਏ ਜਾਣ ਤੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਹੋਰ ਆਗੂਆਂ ਵੱਲੋਂ ਲਾਲੀ ਬਾਜਵਾ ਦਾ ਸਿਰਪਾਓ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿੱਚ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਵਿੱਚ ਸੁਖਬੀਰ ਸਿੰਘ ਬਾਦਲ  ਅਤੇ ਪਾਰਟੀ ਹਾਈਕਮਾਨ ਵੱਲੋਂ ਇਕ ਵਾਰ ਫਿਰ ਤੋਂ  ਜਤਿੰਦਰ ਸਿੰਘ ਲਾਲੀ ਬਾਜਵਾ  ਦੀ ਅਕਾਲੀ ਵਰਕਰਾਂ ਵਿੱਚ ਹਰਮਨਪਿਆਰਤਾ ਨੂੰ ਵੇਖਦਿਆਂ ਉਨ੍ਹਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦਾ ਸ਼ਹਿਰੀ ਪ੍ਰਧਾਨ ਬਣਾ ਕੇ ਇਹ ਸਾਬਿਤ ਕੀਤਾ ਹੈ ਪਾਰਟੀ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾਂ ਸਤਿਕਾਰ ਮਿਲਦਾ ਹੈ ਜੋ ਪਾਰਟੀ ਨੂੰ ਮਜਬੂਤ ਕਰਨ ਲਈ ਪਾਰਟੀ ਵਰਕਰਾਂ ਨੂੰ ਬਲ਼ ਬਖਸ਼ਦਾ ਹੈ | ਇਸ ਮੌਕੇ ਨਵੀਂ ਨਿਯੁਕਤੀ ਲਈ ਪਾਰਟੀ ਆਗੂਆਂ ਵੱਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਹਾਜ਼ਰੀ ਵਿੱਚ ਲਾਲੀ ਬਾਜਵਾ ਨੂੰ ਸਿਰੋਪਾਓ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਪਾਰਟੀ ਦੀ ਬਹੁਤ ਹੀ ਮਹਤਵਪੂਰਨ ਵਰਕਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਸੀ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਭਾਰਦਵਾਜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਇਸ ਮੌਕੇ ਸਤਪਾਲ ਸਿੰਘ ਭੁਲਾਣਾ, ਅਮਰਜੀਤ ਸਿੰਘ ਅਤੇ ਰਿਆੜ ਵਰਗੇ ਟਕਸਾਲੀ ਅਕਾਲੀਆਂ ਨੇ ਲਾਲੀ ਬਾਜਵਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਦਿਨ ਰਾਤ ਮਿਹਨਤ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਲਾਲੀ ਬਾਜਵਾ ਨੇ ਪਾਰਟੀ ਪ੍ਰਧਾਨ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਾਰਟੀ ਨੇ ਜਿੰਨਾ ਭਰੋਸਾ ਪ੍ਰਗਟਾਇਆ ਉਸ ਤੋਂ ਵੀ ਜ਼ਿਆਦਾ ਮਿਹਨਤ ਅਤੇ ਸਮਰਪਣ ਭਾਵਨਾ ਅਤੇ ਲਗਨ ਨਾਲ ਕੰਮ ਕਰ ਕੇ ਪਾਰਟੀ ਨੂੰ ਚੜ੍ਹਦੀ ਕਲ੍ਹਾ ਵਿੱਚ ਲੈਕੇ ਜਾਵਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਬੋਹਣ ਵਿਖੇ ਹੋਈ ਮੀਟਿੰਗ ‘ਚ ਅਹਿਮ ਵਿਚਾਰਾਂ ਹੋਈਆਂ
Next articleਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸੰਬੰਧੀ ਐਡਵਾਜ਼ਰੀ