ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


