ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਮੋਰਿੰਡਾ ਦਾ ਸਿਆਸੀ ਪਾਰਾ ਸਿਖਰਾਂ ‘ਤੇ ਪਹੁੰਚ ਗਿਆ ਹੈ। ਵਾਰਡ ਨੰਬਰ 2 ਤੋਂ ਸਾਬਕਾ ਵਾਈਸ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ ਨੇ ਚੋਣ ਮੈਦਾਨ ‘ਚ ਉਤਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ, ਜਿਸ ਨਾਲ ਮੁਕਾਬਲਾ ਕਾਫ਼ੀ ਰੌਚਕ ਹੋ ਗਿਆ ਹੈ।ਢਿੱਲੋਂ ਦੀ ਉਮੀਦਵਾਰੀ ਨਾਲ ਵਾਰਡ ਵਾਸੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਲਾਕਾ ਨਿਵਾਸੀਆਂ ਮੁਤਾਬਕ ਢਿੱਲੋਂ ਲੰਮੇ ਸਮੇਂ ਤੋਂ ਸਮਾਜ ਸੇਵਾ ਲਈ ਸਮਰਪਿਤ ਹਨ ਅਤੇ ਹਰ ਦੁੱਖ-ਸੁੱਖ ‘ਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਉਨ੍ਹਾਂ ਦੀ ਸਾਫ਼-ਸੁਥਰੀ ਸਿਆਸੀ ਸਾਖ ਅਤੇ ਮਿਲਣਸਾਰ ਸੁਭਾਅ ਕਾਰਨ ਹਰ ਵਰਗ ਦਾ ਸਮਰਥਨ ਉਨ੍ਹਾਂ ਨਾਲ ਜੁੜ ਰਿਹਾ ਹੈ। ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਢਿੱਲੋਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੇੜਲੇ ਸਬੰਧ ਹਨ। ਵਾਰਡ ਵਾਸੀਆਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਮੰਨੀ ਜਾ ਰਹੀ ਹੈ। ਚੋਣ ਐਲਾਨ ਤੋਂ ਬਾਅਦ ਵਾਰਡ ਨੰ. 2 ‘ਚ ਪ੍ਰਚਾਰ ਨੇ ਪੂਰਾ ਜ਼ੋਰ ਫੜ ਲਿਆ ਹੈ। ਸਮਰਥਕ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਫਿਲਹਾਲ ਮਹਿੰਦਰ ਸਿੰਘ ਢਿੱਲੋਂ ਦਾ ਪਲੜਾ ਭਾਰੂ ਨਜ਼ਰ ਆ ਰਿਹਾ ਹੈ, ਪਰ ਅਸਲ ਤਸਵੀਰ ਆਉਣ ਵਾਲੇ ਦਿਨਾਂ ‘ਚ ਸਾਫ਼ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



