ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ ਅਤੇ ਜੋਸ਼ੀਲਾ ਬਣਾਉਂਦੀਆਂ ਹਨ। ਡਾ. ਰਵਜੋਤ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਉਤਸ਼ਾਹ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਰਾਜ ਭਰ ਵਿੱਚ ਖੇਡ ਸਹੂਲਤਾਂ ਦੇ ਵਿਸਤਾਰ, ਕੋਚਿੰਗ ਸੈਂਟਰਾਂ ਦੀ ਮਜ਼ਬੂਤੀ ਅਤੇ ਖਿਡਾਰੀਆਂ ਨੂੰ ਵਧੀਆ ਮੰਚ ਪ੍ਰਦਾਨ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੋ-ਖੋ ਵਰਗੀਆਂ ਦੇਸੀ ਖੇਡਾਂ ਦੀ ਲੋਕਪ੍ਰਿਯਤਾ ਵਧਾਉਣ ਅਤੇ ਪਿੰਡਾਂ ਵਿੱਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਇਸ ਤਰ੍ਹਾਂ ਦੇ ਟੂਰਨਾਮੈਂਟ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਬਨਿਟ ਮੰਤਰੀ ਨੇ ਆਯੋਜਨ ਕਮੇਟੀ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਇਸ ਮੁਕਾਬਲੇ ਨੂੰ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ।
HOME ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ...



