3 ਮਾਰਚ ਨੂੰ ਜਿਲੇ ਵਿੱਚ ਵੱਖ ਥਾਵਾਂ ਤੇ ਮਨਾਇਆ ਜਾਵੇਗਾ ਵਿਸ਼ਵ ਸੁਣਨ ਦਿਵਸ : ਡਾ.ਅਸ਼ਵਨੀ ਕੁਮਾਰ

ਮਾਨਸਾ, (ਸਮਾਜ ਵੀਕਲੀ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਡਾ. ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਦੀ ਰਹਿਨਮਈ ਹੇਠ ਮਾਨਸਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਵਿਸ਼ਵ ਸੁਣਨ ਸ਼ਕਤੀ ਦਿਵਸ 3 ਮਾਰਚ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਅਸਵਨੀ ਕੁਮਾਰ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਾਉਣੀ ਚਾਹੀਦੀ ਹੈ ਖਾਸ ਤੌਰ ਤੇ ਜਨਮ ਸਮੇਂ ਘਟ ਭਾਰ ਦੇ ਨਵ ਜੰਮੇੰ ਬੱਚਿਆਂ ਦੀ ਇਹ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਸਾਨੂੰ ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਵਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰੋ। ਸਮੇਂ ਸਮੇਂ ਤੇ ਮਾਹਿਰ ਡਾਕਟਰਾਂ ਦੀ ਰਾਇ ਲਓ। 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਵੀ ਆਪਣਾ ਸੁਣਵਾਈ ਦਾ ਟੈਸਟ ਕਰਾਉਣਾ ਲਾਜ਼ਮੀ ਹੈ, ਖ਼ਾਸਕਰ ਉਦੋਂ ਜਦੋਂ ਤੁਸੀਂ ਗੱਲਬਾਤ ਦੌਰਾਨ ਵਾਰ ਵਾਰ ਸ਼ਬਦਾਂ ਨੂੰ ਦੁਹਰਾਉਣ ਲਈ ਕਹਿ ਰਹੇ ਹੋ। ਇਸ ਮੌਕੇ ਡਾ.ਕਿਰਨਵਿੰੰਦਰ ਜੀਤ ਸਿੰਘ ਜ਼ਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਜੇਕਰ ਸਕੂਲ ਵਿੱਚ ਪੜ੍ਹਨ ਵਾਲਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰੋ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰ ਦੀ ਰਾਇ ਤੋਂ ਬਿਨਾਂ ਲਈ ਗਈ ਦਵਾਈ ਨਵਜੰਮੇ ਬੱਚੇ ਦੀ ਸੁਣਨ ਸ਼ਕਤੀ ਤੇ ਮਾੜਾ ਅਸਰ ਪਾ ਸਕਦੀ ਹੈ।

ਚਾਨਣ ਦੀਪ ਸਿੰਘ ਔਲਖ, ਸੰਪਰਕ 9876888177

Previous articlePutin signs law to suspend Russia’s participation in arms treaty with US
Next articleਏਹੁ ਹਮਾਰਾ ਜੀਵਣਾ ਹੈ -221