ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਬੱਸ ਸਟੈਂਡ ਅਤੇ ਕਈ ਹੋਰ ਥਾਵਾਂ ‘ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਦਰਅਸਲ, ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਪੰਜਵੀਂ ਵਰ੍ਹੇਗੰਢ ਮੌਕੇ ਅੱਤਵਾਦੀ ਜੰਮੂ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ। ਸਾਲ 2019 ‘ਚ ਜੰਮੂ ਬੱਸ ਸਟੈਂਡ ‘ਤੇ ਹਮਲੇ ਦਾ ਦੋਸ਼ੀ ਅੱਤਵਾਦੀ ਯਾਸਿਰ ਅਹਿਮਦ ਭੱਟ 27 ਜੁਲਾਈ ਤੋਂ ਕੁਲਗਾਮ ਸਥਿਤ ਆਪਣੇ ਘਰ ਤੋਂ ਲਾਪਤਾ ਹੈ। ਉਹ 2021 ਤੋਂ ਜ਼ਮਾਨਤ ‘ਤੇ ਸੀ। ਪੁਲਿਸ ਨੇ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਯਾਸਿਰ ਦੇ ਪੋਸਟਰ ਵੀ ਚਿਪਕਾਏ ਗਏ ਹਨ। ਸੁਰੱਖਿਆ ਬਲਾਂ ਕੋਲ ਜਾਣਕਾਰੀ ਹੈ ਕਿ ਅੱਤਵਾਦੀ ਨਿਸ਼ਾਨਾ ਬਣਾ ਕੇ ਹੱਤਿਆਵਾਂ, ਖਾਸ ਭਾਈਚਾਰਿਆਂ ‘ਤੇ ਹਮਲੇ ਅਤੇ ਫੌਜੀ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਸੁਰੱਖਿਆ ਵਧਾਉਣ ਦੇ ਨਾਲ ਨਾਕੇ ਵਧਾ ਦਿੱਤੇ ਗਏ ਹਨ। ਆਉਣ-ਜਾਣ ਵਾਲੇ ਲੋਕਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਸ਼ੁੱਕਰਵਾਰ ਨੂੰ ਜੰਮੂ ‘ਚ ਕਈ ਥਾਵਾਂ ‘ਤੇ ਵਾਹਨਾਂ ਦੀ ਤਲਾਸ਼ੀ ਲਈ ਗਈ ਸੀ। ਹਾਲਾਂਕਿ ਇਸ ਦੀ ਅਧਿਕਾਰਤ ਤੌਰ ‘ਤੇ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly