ਸੰਤ ਬਾਬਾ ਲੱਖਾ ਸਿੰਘ ਵੱਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦਾ ਨਿਭਾਈਆਂ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਕੀਤਾ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਵਿਸ਼ਵ ਪ੍ਰਸਿੱਧ ਭਗਤੀ ਦਾ ਘਰ, ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਗੁਰਦੁਆਰਾ ਨਾਨਕਸਰ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੀ 81ਵੀਂ ਬਰਸੀ ਸਮਾਗਮਾਂ ਤੇ ਮਨੁੱਖਤਾ ਦੇ ਭਲੇ ਲਈ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ, ਬਾਬਾ ਸਾਧੂ ਸਿੰਘ ਵੱਲੋਂ ਵਰੋਸਾਏ ਸੰਤ ਬਾਬਾ ਲੱਖਾ ਜੀ ਮੌਜੂਦਾ ਮੁੱਖੀ ਨਾਨਕਸਰ ਕਲੇਰਾਂ ਦੀ ਪ੍ਰੇਰਣਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 750ਵਾਂ ਮਹਾਨ ਖੂਨਦਾਨ ਕੈਂਪ ਭਾਈ ਧਰਮਿੰਦਰ ਸਿੰਘ ਨਾਨਕਸਰ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਧੰਨ-ਧੰਨ ਪਿਆਰੇ ਬਾਬਾ ਨੰਦ ਸਿੰਘ ਜੀ ਦੀ ਬਰਸੀ ਤੇ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਕੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਹਾਨ ਖ਼ੂਨਦਾਨ ਕੈਂਪ ਨਾਲ ਕਈ ਸੈਂਕੜੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ, ਬਹੁਤ ਵੱਡਾ ਪਰਉਪਕਾਰ ਦਾ ਮਹਾਨ ਕਾਰਜ ਹੈ। ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸਾਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਅਰਸਿਆਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ, ਗੁਰਦੁਆਰਾ ਨਾਨਕਸਰ ਕਲੇਰਾਂ ਦੀਆਂ ਸੰਗਤਾਂ ਨੂੰ ਅਤੇ ਧੰਨ-ਧੰਨ ਪਿਆਰੇ ਬਾਬਾ ਨੰਦ ਸਿੰਘ ਜੀ ਦੀ ਬਰਸੀ ਤੇ ਵਿਸ਼ੇਸ਼ ਤੌਰ ਨਿਭਾਈਆਂ ਗਈਆਂ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਚਿੰਨ੍ਹ ਭੇਂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਅਮਨਦੀਪ ਮੈਡੀਸਿਟੀ,ਪਾਰਵਤੀ, ਅਤੇ ਕੇ.ਡੀ ਹਸਪਤਾਲ ਦੇ ਸਹਿਯੋਗ ਨਾਲ 300 ਯੂਨਿਟ ਦੇ ਕਰੀਬ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਸਮੇਂ ਡੀ. ਐਮ.ਸੀ. ਹਸਪਤਾਲ਼ ਦੇ ਪ੍ਰੋ. ਡਾ: ਸੁਨੀਲ ਜੁਨੇਜਾ ਔਰਤਾਂ ਦੀ ਬੀਮਾਰੀਆਂ ਦੇ ਮਾਹਿਰ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਗੁਰਿੰਦਰ ਸਿੰਘ ਮਨਿੰਦਰ ਸਿੰਘ ਕੀਰਤੋਵਾਲ, ਸਿੰਘ ਲੱਕੀ ਮੈਂਬਰ ਜਨਰਲ ਕੌਂਸਲ ਯੂਥ ਅਕਾਲੀ ਦਲ, ਦਵਿੰਦਰ ਸਿੰਘ, ਵਿੱਕੀ ਬੱਬਰ, ਨਰਿੰਦਰ ਸਿੰਘ, ਗੁਰਦੇਵ ਸਿੰਘ, ਸੁਧਾਕਰ ਸਿੰਘ, ਰਾਣਾ ਸਿੰਘ ਦਾਦ, ਗੁਰਮੀਤ ਸਿੰਘ ਬੋਬੀ, ਗੁਰਮੇਲ ਸਿੰਘ ਦਾਦ, ਮੈਨੇਜਰ ਕੁਲਵੰਤ ਸਿੰਘ, ਗਿਰਦੌਰ ਸਿੰਘ ਤੂਰ, ਬਾਬਾ ਫੌਜੀ ਬਿਲਗਾ, ਬਾਬਾ ਨਰਦੀਪ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly