ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਤੇ ਸੁੰਦਰ ਜਲੌਅ ਸਜਾਏ

ਅੰਮ੍ਰਿਤਸਰ (ਸਮਾਜ ਵੀਕਲੀ): ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਇਥੇ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਰਾਮਸਰ ਤੋਂ ਆਰੰਭ ਹੋ ਕੇ ਹਰਿਮੰਦਰ ਸਾਹਿਬ ਪੁੱਜ ਕੇ ਸਮਾਪਤ ਸਮਾਪਤ ਹੋਇਆ। ਰਵਾਇਤ ਅਨੁਸਾਰ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਸ ਦੌਰਾਨ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਸ਼ਬਦਾਂ ਦੀਆਂ ਧੁਨਾਂ ਵਜਾਈਆਂ। ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮੌਕੇ ਸਿੱਖ ਸੰਗਤ ਨੂੰ ਵਧਾਈ ਸੰਦੇਸ਼ ਦਿੱਤਾ। ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿੱਚ ਸੁੰਦਰ ਜਲੌਅ ਵੀ ਸਜਾਏ ਗਏ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਕੂਲ ਬੱਸ ਰਜਬਾਹੇ ’ਚ ਡਿੱਗੀ, ਸਾਰੇ ਬੱਚੇ ਸਹੀ-ਸਲਾਮਤ
Next articleਪਟਿਆਲਾ: ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਮੈਡੀਕਲ ਕਾਲਜ ਦਾ ਗੇਟ ਬੰਦ ਕੀਤਾ