HOME ਹੋਲਾ-ਮਹੱਲਾ ਦੇ ਸ਼ੁੱਭ ਅਵਸਰ ‘ਤੇ ਦੋ ਰੋਜ਼ਾ ਐਕਿਊਪੰਕਚਰ ਕੈਂਪ ਅੱਜ ਤੋਂ 

ਹੋਲਾ-ਮਹੱਲਾ ਦੇ ਸ਼ੁੱਭ ਅਵਸਰ ‘ਤੇ ਦੋ ਰੋਜ਼ਾ ਐਕਿਊਪੰਕਚਰ ਕੈਂਪ ਅੱਜ ਤੋਂ 

3
ਲੁਧਿਆਣਾ    (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਡਾ: ਕੋਟਨਿਸ ਐਕਿਊਪੰਕਚਰ ਚੈਰੀਟੇਬਲ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਹੋਲਾ-ਮਹੱਲਾ ਦੇ ਪਾਵਨ ਅਵਸਰ ‘ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 2 ਅਤੇ 3 ਮਾਰਚ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਦੋ ਦਿਨਾਂ ਦਾ ਮੁਫ਼ਤ ਐਕਿਊਪੰਕਚਰ ਕੈਂਪ, ਮੇਨ ਨੰਗਲ ਰੋਡ, ਖੰਡਾ ਪਾਰਕ ਦੇ ਸਾਹਮਣੇ, ਸ਼੍ਰੀ ਆਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪਾਵਨ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਅਤੇ ਇਲਾਕਾ ਵਾਸੀਆਂ ਦੀ ਸਿਹਤ ਸੇਵਾ ਲਈ ਬਿਨਾਂ ਦਵਾਈ, ਬਿਨਾਂ ਸਰਜਰੀ ਅਤੇ ਬਿਨਾਂ ਦਰਦ ਵਾਲੀ ਪ੍ਰਾਚੀਨ ਅਤੇ ਪ੍ਰਮਾਣਿਤ ਐਕਿਊਪੰਕਚਰ ਪੱਧਤੀ ਰਾਹੀਂ ਕਮਰ ਦਰਦ, ਸਰਵਾਈਕਲ, ਸਪਾਂਡਿਲਾਈਟਿਸ, ਡਿਸਕ ਪ੍ਰੋਲੈਪਸ, ਜੋੜਾਂ ਅਤੇ ਗੋਡਿਆਂ ਦਾ ਦਰਦ, ਨਸਾਂ ਦੀ ਕਮਜ਼ੋਰੀ, ਨਿਊਰੋਪੈਥੀ, ਮਾਈਗ੍ਰੇਨ, ਅਨਿੰਦਰਾ, ਮਾਨਸਿਕ ਤਣਾਅ, ਲਕਵਾ, ਅਧਰੰਗ, ਪੁਰਾਣਾ ਜੁਕਾਮ, ਐਲਰਜੀ, ਸ਼ੂਗਰ ਨਾਲ ਸੰਬੰਧਿਤ ਸਮੱਸਿਆਵਾਂ, ਅੱਖਾਂ ਦੀ ਕਮਜ਼ੋਰੀ, ਸਪੋਰਟਸ ਇੰਜਰੀ ਅਤੇ ਨਸ਼ਾ ਮੁਕਤੀ ਸੰਬੰਧੀ ਬਿਮਾਰੀਆਂ ਦਾ ਇਲਾਜ ਅਤੇ ਮੁਫ਼ਤ ਸਲਾਹ ਪ੍ਰਦਾਨ ਕੀਤੀ ਜਾਵੇਗੀ। ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਮਾਰਗਦਰਸ਼ਨ ਦਿੱਤਾ ਜਾਵੇਗਾ ਤਾਂ ਜੋ ਉਹ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਰਾਹਤ ਹਾਸਲ ਕਰ ਸਕਣ। ਇਹ ਕੈਂਪ ਸ੍ਰ: ਇਕਬਾਲ ਸਿੰਘ ਗਿੱਲ (ਆਈ.ਪੀ.ਐਸ.), ਜਨਰਲ ਸਕੱਤਰ, ਡਾ. ਕੋਟਨਿਸ ਐਕਿਊਪੰਕਚਰ ਚੈਰੀਟੇਬਲ ਹਸਪਤਾਲ ਅਤੇ ਸ੍ਰ: ਜਸਵੰਤ ਸਿੰਘ ਛਾਪਾ, ਪ੍ਰਧਾਨ, ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ, ਲੁਧਿਆਣਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਸੰਸਥਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਦੱਸਿਆ ਕਿ ਹੋਲਾ-ਮਹੱਲਾ ਵਰਗੇ ਮਹਾਨ ਧਾਰਮਿਕ ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਮੁਫ਼ਤ ਸਿਹਤ ਕੈਂਪ ਦਾ ਲਾਭ ਉਠਾਇਆ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article74ਵੇਂ ਸ਼ਹੀਦੀ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਲਾਇਆ
Next articleਅਫਗਾਨਿਸਤਾਨ ਨੇ ਪਾਕਿਸਤਾਨ ਦੇ ਨੂਰਖਾਨ ਏਅਰਬੇਸ ‘ਤੇ ਹਮਲਾ ਕੀਤਾ, 32 ਪਾਕਿਸਤਾਨੀ ਸੈਨਿਕਾਂ ਦੇ ਮਾਰੇ ਜਾਣ ਦਾ ਦਾਅਵਾ