HOMEਖ਼ਬਰਾਂਪੰਜਾਬੀ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਗੁ: ਆਲਮਗੀਰ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ 15/04/2025 ਨੌਜਵਾਨ ਪਤਿਤਪੁਣੇ ਤਿਆਗ ਬਾਣੀ ਬਾਣੇ ਦੇ ਧਾਰਨੀ ਹੋ ਕੇ ਸ਼ਬਦ ਗੁਰੂ ਨਾਲ ਜੁੜਨ-ਜੱਥੇਦਾਰ ਆਲਮਗੀਰ ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ- ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਮੰਜੀ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 795ਵਾਂ ਮਹਾਨ ਖੂਨਦਾਨ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਪੂਰਨ ਸਹਿਯੋਗ ਨਾਲ ਲਾਇਆ। ਇਸ ਸਮੇਂ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਨੌਜਵਾਨ ਪਤਿਤਪੁਣੇ ਨੂੰ ਤਿਆਗ ਬਾਣੀ-ਬਾਣੇ ਦੇ ਧਾਰਨੀ ਹੋ ਕੇ ਸ਼ਬਦ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕਰਨ ਅਤੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ਼ਲਾਘਾ ਕੀਤੀ। ਇਸ ਮੌਕੇ ਤੇ ਐਸ.ਜੀ.ਪੀ.ਸੀ. ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਅਤੇ ਮੈਨੇਜਰ ਹਰਦੀਪ ਸਿੰਘ ਗਿੱਲ ਨੇ ਖੂਨਦਾਨ ਕਰ ਰਹੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਸੁਸਾਇਟੀ ਦੇ ਸੇਵਾਦਾਰ ਗੁਰਮੀਤ ਸਿੰਘ ਬੋਬੀ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਅਤੇ ਗੁਰੂ ਨਾਨਕ ਹਸਪਤਾਲ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ 80 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਬਲਵਿੰਦਰ ਸਿੰਘ, ਗੁਰਦੀਪ ਸਿੰਘ ਰਾਜੂ, ਭੁਪਿੰਦਰ ਸਿੰਘ ਮੀਤ ਮੈਨੇਜਰ, ਤਲਵਿੰਦਰ ਸਿੰਘ ਮੁਲਤਾਨੀ, ਗੁਰਵਿੰਦਰ ਸਿੰਘ ਗੋਲਡੀ ਸੋਹਲ, ਗੁਰਮੀਤ ਸਿੰਘ ਬੋਬੀ, ਸਿਕੰਦਰ ਸਿੰਘ, ਰਾਮ ਸਰਨ ਸਿੰਘ ਸਰਨਾ, ਸੁਖਵੰਤ ਸਿੰਘ ਚੌਧਰੀ, ਅਮਨ ਰਿਕਾਰਡ ਕੀਪਰ, ਸਰਬਜੀਤ ਸਿੰਘ ਸੋਹਲ ਹਾਜ਼ਰ ਸਨ। ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ https://play.google.com/store/apps/details?id=in.yourhost.samaj