AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਡੋਡਾ ਮੁਕਾਬਲੇ ‘ਚ ਸ਼ਹੀਦ ਹੋਏ ਫੌਜ ਦੇ 4 ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਸਦੁਦੀਨ ਓਵੈਸੀ ਨੇ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੀਐੱਮ ਮੋਦੀ ਕਹਿੰਦੇ ਸਨ ਕਿ ਅਸੀਂ ਘਰ ‘ਚ ਵੜ ਕੇ ਮਾਰਾਂਗੇ। ਫਿਰ ਇਹ ਕੀ ਹੈ? ਇਹ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਅੱਤਵਾਦ ‘ਤੇ ਕਾਬੂ ਪਾਉਣ ‘ਚ ਅਸਮਰੱਥ ਹਨ। ਡੋਡਾ ਵਿੱਚ ਜੋ ਵੀ ਹੋਇਆ ਉਹ ਬਹੁਤ ਖਤਰਨਾਕ ਹੈ। ਫਿਲਹਾਲ ਏਡੀਜੀਪੀ ਜੰਮੂ ਆਨੰਦ ਜੈਨ ਨੇ ਡੋਡਾ ਦੇ ਦੇਸਾ ਇਲਾਕੇ ਵਿੱਚ ਉਸ ਥਾਂ ਦਾ ਦੌਰਾ ਕੀਤਾ ਜਿੱਥੇ ਮੁਕਾਬਲਾ ਚੱਲ ਰਿਹਾ ਹੈ।
ਇਸ ਦੌਰਾਨ ਰਾਹੁਲ ਗਾਂਧੀ ਨੇ ਇਕ ਪੋਸਟ ਕੀਤਾ ਹੈ ਰਾਹੁਲ ਨੇ ਆਪਣੇ ਪੇਸਟ ‘ਚ ਲਿਖਿਆ ਕਿ ਅੱਜ ਫਿਰ ਜੰਮੂ-ਕਸ਼ਮੀਰ ‘ਚ ਅੱਤਵਾਦੀ ਮੁਕਾਬਲੇ ‘ਚ ਸਾਡੇ ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੇ ਹੋਏ, ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਕ ਤੋਂ ਬਾਅਦ ਇਕ ਅਜਿਹੀਆਂ ਭਿਆਨਕ ਘਟਨਾਵਾਂ ਬੇਹੱਦ ਦੁਖਦ ਅਤੇ ਚਿੰਤਾਜਨਕ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂ ਨੇ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੇ ਇਹ ਅੱਤਵਾਦੀ ਹਮਲੇ ਜੰਮੂ-ਕਸ਼ਮੀਰ ਦੀ ਖਸਤਾ ਹਾਲਤ ਨੂੰ ਉਜਾਗਰ ਕਰ ਰਹੇ ਹਨ। ਭਾਜਪਾ ਦੀਆਂ ਗਲਤ ਨੀਤੀਆਂ ਦਾ ਨਤੀਜਾ ਸਾਡੇ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਅੱਤਵਾਦ ਵਿਰੋਧੀ ਮੁਹਿੰਮ ‘ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ‘ਤੇ ਬਹੁਤ ਦੁਖੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਬਲ ਇਸ ਖੇਤਰ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹਨ। ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਰਾਜਨਾਥ ਸਿੰਘ ਨੂੰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਤਵਾਦ ਵਿਰੋਧੀ ਮੁਹਿੰਮ ਦੀ ਜਾਣਕਾਰੀ ਦਿੱਤੀ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਇਕ ਸਮੂਹ ਦੇ ਖਿਲਾਫ ਮੁਹਿੰਮ ਦੌਰਾਨ ਇਕ ਅਧਿਕਾਰੀ ਸਮੇਤ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly