ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਿੱਠੜਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ

 ਕਪੂਰਥਲਾ,  ( ਕੌੜਾ )- ਵਿਦਿਆਰਥੀਆਂ ਦੁਆਰਾ ਪ੍ਰਾਪਤ ਕੀਤੀ ਜਾ ਰਹੀ ਵਿਦਿਆ ਨੂੰ ਵਿਹਾਰਕ ਰੂਪ ਵਿੱਚ ਉਪਯੋਗ ਅਤੇ ਪ੍ਰਗਟ ਕਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ  ਇੱਕ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ |
 ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਕਾਲਜ ਦਾ ਫੈਸ਼ਨ ਡਿਜਾਇਨਿੰਗ ਵਿਭਾਗ ਜੋ ਨਿਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਇਸੇ ਲੜੀ ਦੇ ਤਹਿਤ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਖ-ਵੱਖ ਪਹਿਰਾਵਿਆਂ ਸਬੰਧੀ ਡਰੈਸਾਂ ਜਿਵੇਂ ਫਰਾਕ, ਗਾਊਨ ਲਹਿੰਗੇ ਅਤੇ ਹੋਰ ਵੀ ਕਾਫੀ ਸਾਰੀਆਂ  ਬਣਾ ਕੇ ਪੇਸ਼ ਕੀਤੀਆਂ ਗਈਆਂ | ਇਸ ਕਲਾ ਪ੍ਰਦਰਸ਼ਨੀ ਮੁਕਾਬਲੇ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਬੈਸਟ ਡਿਜਾਇਨਰ ਮੁਕਾਬਲੇ ਵਿੱਚ ਬੀਐਸਸੀ ਫੈਸ਼ਨ ਡਿਜ਼ਾਇਨਿੰਗ ਭਾਗ ਤੀਜਾ ਦੀ ਵਿਦਿਆਰਥਨ ਨਵ ਕਿਰਨਦੀਪ ਕੌਰ ਨੇ ਪਹਿਲਾ ਸਥਾਨ ਅਤੇ ਭਾਗ ਦੂਜਾ ਦੀ ਵਿਦਿਆਰਥਣ  ਜਸ਼ਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਬੈਸਟ ਹੈਂਡ ਪ੍ਰਿੰਟਡ ਲਹਿੰਗਾ ਮੁਕਾਬਲੇ ਵਿੱਚ ਭਾਗ ਦੂਜਾ ਦੀ ਵਿਦਿਆਰਥਨ ਦਿਲਜੀਤ ਕੌਰ ਨੇ ਪਹਿਲਾ ਸਥਾਨ ਅਤੇ ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਟਰੈਡੀਸ਼ਨਲ ਲਹਿੰਗਾ ਮੁਕਾਬਲੇ ਵਿੱਚ ਭਾਗ ਦੂਜਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਪੂਜਾ ਨੇ ਦੂਜਾ ਸਥਾਨ ਹਾਸਿਲ ਕੀਤਾ ਬੈਸਟ ਇਨੋਵੇਟਿਵ ਮੁਕਾਬਲੇ ਵਿੱਚ ਭਾਗ ਦੂਜਾ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਪਹਿਲਾ ਸਥਾਨ ਅਤੇ ਭਾਗ ਤੀਜਾ ਦੀ ਵਿਦਿਆਰਥਣ ਨਵ ਕਿਰਨਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਬੈਸਟ ਜੈਕਟ ਸੂਟਸ ਮੁਕਾਬਲੇ ਵਿੱਚ ਭਾਗ ਪਹਿਲਾ ਦੀ ਵਿਦਿਆਰਥਨ ਨਵਦੀਪ ਨਵਰੀਤ ਕੌਰ ਨੇ ਪਹਿਲਾ ਸਥਾਨ ਅਤੇ ਪਰਨੀਤ ਕੌਰ ਨੇ ਦੂਜਾ ਸਥਾਨਾਂਸ ਕੀਤਾ ਬੈਸਟ ਗਾਊਨ ਮੁਕਾਬਲੇ ਵਿੱਚ ਭਾਗ ਪਹਿਲਾ ਦੀ ਵਿਦਿਆਰਥਨ ਨਰੋਜ ਕੌਰ ਨੇ ਪਹਿਲਾ ਸਥਾਨ ਅਤੇ ਭਾਗ ਦੂਜਾ ਦੀ ਵਿਦਿਆਰਥਨ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ।
 ਓਵਰਆਲ ਅਕਸਸੇਰੀ ਦੇ ਮੁਕਾਬਲੇ ਵਿੱਚ ਭਾਗ ਦੂਜਾ ਦੀ ਵਿਦਿਆਰਥਨ ਤਰਨਦੀਪ ਕੌਰ ਨੇ ਪਹਿਲਾ ਸਥਾਨ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਜਸ਼ਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਬੈਸਟ ਸੂਟ ਮੁਕਾਬਲੇ ਵਿੱਚ ਭਾਗ ਦੂਜਾ  ਦੀ ਵਿਦਿਆਰਥਨ ਦਿਲਜੀਤ ਕੌਰ ਨੇ ਪਹਿਲਾ ਸਥਾਨ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਪੂਜਾ ਨੇ ਤੀਜਾ ਸਥਾਨ ਹਾਸਿਲ ਕੀਤਾ।
 ਇਸ ਸਮਾਰੋਹ ਦੇ ਦੌਰਾਨ ਕਾਮਰਸ ਵਿਭਾਗ ਦੇ ਮੁਖੀ ਡਾਕਟਰ ਗੁਰਪ੍ਰੀਤ ਕੌਰ ਜੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਬਾਰੇ ਵਿੱਚ ਆਪਣੇ ਵਿਚਾਰ ਪ੍ਰਗਟ ਕੀਤੇl ਉਹਨਾਂ ਦੇ ਵਿਚਾਰਾਂ ਅਨੁਸਾਰ ਔਰਤਾਂ ਨੂੰ ਆਪਸੀ ਸਹਿਯੋਗ ਦੇ ਨਾਲ ਜ਼ਿੰਦਗੀ ਦੇ ਹਰ ਪੱਖ ਤੇ ਖੇਤਰ ਦੇ ਵਿੱਚ ਅੱਗੇ ਆਉਣਾ ਚਾਹੀਦਾ ਹੈ ਅਤੇ ਜ਼ਿੰਦਗੀ ਦੇ ਵਿੱਚ ਸਾਰੇ ਮੁਕਾਮ ਹਾਸਿਲ ਕਰਨੇ ਚਾਹੀਦੇ ਹਨ l ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਿਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਵੱਖ-ਵੱਖ  ਤਰ੍ਹਾਂ ਦੀਆਂ ਡਰੈਸਾਂ ਅਤੇ ਪਹਿਰਾਵੇ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਦੀ ਹੌਸਲਾ ਅਫਜਾਈ ਕੀਤੀ l ਇਸ ਦੇ ਨਾਲ ਹੀ ਉਹਨਾਂ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਅਧਿਆਪਕ ਸਾਹਿਬਾਨ ਸਾਹਿਬਾਨ ਡਾਕਟਰ ਪਰਮਜੀਤ ਕੌਰ ਅਤੇ ਪ੍ਰੋਫੈਸਰ ਅਮਨਦੀਪ ਕੌਰ ਜੀ ਨੂੰ ਇਸ ਸਮਾਰੋਨ ਨੂੰ ਸਫਲਤਾ ਪੂਰਵਕ ਪੂਰਾ ਕਰਨ ਤੇ ਵਿਦਿਆਰਥੀਆਂ ਨੂੰ ਚੰਗੇ ਢੰਗ ਨਾਲ ਗਾਈਡ ਕਰਨ ਤੇ ਵਧਾਈ ਦਿੱਤੀl ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ l

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleअमीर बाबा: नए भारत में अंधविश्वास, असहिष्णुता बढ़ रही है
Next articleਮੋਰੋਂ ਵਿਖੇ ਮਹਾਂ ਸ਼ਿਵਰਾਤਰੀ ਉਤਸਵ ‘ਤੇ ਭੰਡਾਰਾ 8 ਨੂੰ