HOME ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ

ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ

3

 ਬਾਬਾ ਬੀਰ ਸਿੰਘ ਬਲੱਡ ਡੋਨੇਟ ਸੋਸਾਇਟੀ ਹਮੇਸ਼ਾ ਜਰੂਰਤਮੰਦਾਂ ਲਈ ਖੂਨ ਦਾ ਪ੍ਰਬੰਧ ਕਰਦੀ ਹੈ- ਲਖਵਿੰਦਰ ਸਿੰਘ ਨੰਨੜਾ

ਕਪੂਰਥਲਾ,  (ਸਮਾਜ ਵੀਕਲੀ)   ( ਵਿਸੇਸ ਪ੍ਰਤੀਨਿਧ)– ਗੁਰਦੁਆਰਾ ਸਾਹਿਬ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ  ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਕਪੂਰਥਲਾ ਦੁਆਰਾ ਪਹਿਲਾ ਖੂਨਦਾਨ ਕੈਂਪ  ਲਗਾਇਆ ਗਿਆ । ਇਸ ਦੌਰਾਨ ਵੱਡੀ ਗਿਣਤੀ ਵਿਚ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਤੇ ਸਮੂਹ ਕਮੇਟੀ ਮੈਂਬਰਾਂ ਤੇ ਸੋਸਾਇਟੀ ਦੇ ਸੰਸਥਾਪਕ ਲਖਵਿੰਦਰ ਸਿੰਘ ਨੰਨੜਾ ਦੁਆਰਾ ਸਾਂਝੇ ਤੌਰ ਤੇ ਕੀਤਾ ਗਿਆ। ਇਹ ਕੈਂਪ ਜੋ ਸਿਵਲ ਹਸਪਤਾਲ ਕਪੂਰਥਲਾ ਦੇ ਸਾਂਝੇ ਸਹਿਯੋਗ ਨਾਲ ਬਾਬਾ ਬੀਰ ਸਿੰਘ ਸੁਸਾਇਟੀ ਬੂਲਪੁਰ ਦੁਆਰਾ ਲਗਾਇਆ ਗਿਆ। ਇਸ ਵਿੱਚ ਕੁੱਲ 40 ਯੂਨਿਟ ਖੂਨਦਾਨੀਆਂ ਵੱਲੋਂ  ਦਾਨ ਕੀਤਾ ਗਿਆ।
 ਇਸ ਦੌਰਾਨ ਜਿੱਥੇ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਉੱਥੇ ਹੀ ਉਹਨਾਂ ਨੂੰ ਸੁਸਾਇਟੀ ਵੱਲੋਂ ਪ੍ਰਸ਼ੰਸ਼ਾ ਪੱਤਰ ਤੇ ਮੈਡਲ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੋਸਾਇਟੀ ਦੇ ਸੰਸਥਾਪਕ ਲਖਵਿੰਦਰ ਸਿੰਘ ਨੰਨੜਾ ਨੇ ਕਿਹਾ ਕਿ ਬਾਬਾ ਬੀਰ ਸਿੰਘ ਬਲੱਡ ਡੋਨੇਟ ਸੋਸਾਇਟੀ ਵੱਲੋਂ ਲਗਾਤਾਰ ਜਰੂਰਤਮੰਦ ਮਰੀਜ਼ਾਂ ਲਈ ਖੂਨ ਦਾ ਪ੍ਰਬੰਧ ਕੀਤਾ ਜਾਂਦਾ ਹੈ ਤੇ ਇਸ ਦੇ ਨਾਲ ਸੋਸਾਇਟੀ ਦੁਆਰਾ ਸਮੇਂ ਸਮੇਂ ਤੇ ਵੱਖ-ਵੱਖ ਥਾਵਾਂ ਤੇ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਇਸ ਸਮੇਂ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਸਭ ਤੋਂ ਜਿਆਦਾ ਖੂਨ ਦੀ ਜਰੂਰਤ ਪੈਂਦੀ ਹੈ ਤੇ ਇਸ ਦੇ ਨਾਲ ਹੀ ਕਈ ਹੋਰ ਕੇਸਾਂ ਵਿੱਚ ਵੀ ਖੂਨ ਦੀ ਜਰੂਰਤ ਹਮੇਸ਼ਾ ਮਰੀਜ਼ਾਂ ਨੂੰ ਰਹਿੰਦੀ ਹੈ। ਜਿਸ ਲਈ ਹਰ ਇੱਕ ਨੂੰ ਆਪਣਾ ਖੂਨ ਦਾਨ ਕਰਕੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਜਰੂਰ ਪਾਉਣਾ ਚਾਹੀਦਾ ਹੈ। ਇਸ ਕੈਂਪ ਨੂੰ ਸਫਲ ਬਣਾਉਣ ਲਈ ਜਸਵੰਤ ਸਿੰਘ ਪਾਜੀਆਂ, ਨਿਰਮਲ ਸਿੰਘ ਜੇ ਈ, ਬਲਵਿੰਦਰ ਸਿੰਘ ਨੰਡਾ,ਲਖਵੀਰ ਸਿੰਘ ਸੂਜੋਕਾਲੀਆ,ਮਨਦੀਪ ਸਿੰਘ ਮਿੰਟੂ,ਅਮਰਿੰਦਰ ਸਿੰਘ ਟੋਨਾ,ਲਖਬੀਰ ਸਿੰਘ ਸੂਜੋਕਾਲੀਆ,ਬਿੰਦਾ ਸੈਦਪੁਰ,ਬਾਬਾ ਸੋਢੀ,ਬਿੰਦਾ ਜਾਂਗਲਾ,ਰਬਾਬੀ ਅਮਰਕੋਟ,ਕਰਮਬੀਰ ਸਿੰਘ,ਮਹਿੰਦਰ ਸਿੰਘ ਮੇਵਾ ਸਿੰਘ ਵਾਲਾ,ਜੋਗਿੰਦਰ ਸਿੰਘ ਸੇਰਾ,ਬਲਕਾਰ ਸਿੰਘ ਕਾਹਨਾ ਨੇ ਅਹਿਮ ਯੋਗਦਾਨ ਪਾਇਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਰਤਾਰ ਕਾਨਵੈਂਟ ਸਕੂਲ ‘ਚ ਵਿਸਾਖੀ ਦਾ ਤਿਉਹਾਰ ਮਨਾਇਆ
Next articleਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਅੱਜ