ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰ ਪਿੰਡ ਡੱਲਾ ਨੇੜੇ ਨੂਰਮਹਿਲ ਦੇ ਨਿਵਾਸੀਆਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਕੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਯੋਗ ਉਪਰਾਲਾ ਕੀਤਾ। ਇਸ ਮੌਕੇ ਨੰਬਰਦਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਉਚੇਚੇ ਤੌਰ ਤੇ ਪਹੁੰਚੇ ਜਿੱਥੇ ਪਿੰਡ ਵਾਸੀਆਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ ਪੌਣ ਪਾਣੀ ਨੂੰ ਸ਼ੁੱਧ ਰੱਖਣ ਲਈ ਯੋਗ ਉਪਰਾਲੇ ਕਰਦੇ ਰਹਿਣੇ ਚਾਹੀਦੇ ਹਨ।
ਉਹਨਾਂ ਨੇ ਪਿੰਡ ਵਾਸੀਆਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਪਿੰਡ ਦੇ ਵਸਨੀਕ ਸੁਰਜੀਤ ਸਿੰਘ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੈਕਸ਼ਨਲ ਅਫ਼ਸਰ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਿਆਉਣ ਅਤੇ ਲਗਵਾਉਣ ਵਿੱਚ ਆਪਣਾ ਅਹਿਮ ਫ਼ਰਜ਼ ਅਦਾ ਕੀਤਾ।ਇਸ ਮੌਕੇ ਪਿੰਡ ਭੱਲੋਵਾਲ ਦੇ ਨੰਬਰਦਾਰ ਅਤੇ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਵਿਸ਼ੇਸ਼ ਸਲਾਹਕਾਰ ਦਲਜੀਤ ਸਿੰਘ ਜੌਹਲ, ਪਿੰਡ ਡੱਲਾ ਦੇ ਨਿਵਾਸੀ ਤੀਰਥ ਰਾਮ, ਜਸਵਿੰਦਰ ਸਿੰਘ, ਸੌਦਾਗਰ ਸਿੰਘ, ਕੰਵਲਜੀਤ ਸਿੰਘ, ਚਰਨਜੀਤ ਸਿੰਘ, ਜਗਤਾਰ ਸਿੰਘ, ਸੰਤੋਖ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਜਪਲੀਨ ਸਿੰਘ, ਗੁਰਮੀਤ ਰਾਮ, ਸੰਦੀਪ ਸਿੰਘ ਹਾਜ਼ਿਰ ਹੋਏ ਜਿਨ੍ਹਾਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਜਿਵੇਂ ਹੈਵੀਕਸ, ਨਿੰਮ, ਕਨੇਰ, ਅੰਬ, ਕਲੀ, ਚੰਪਾ ਆਦਿ ਲਗਾਏ ਅਤੇ ਬੂਟੇ ਪਾਲਣ ਦਾ ਸੰਕਲਪ ਵੀ ਲਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly