ਸਟੇਡੀਅਮ ਵਿੱਚ ਗੂੰਜਿਆ ਸੁਖਪਾਲ ਸਿੰਘ ਸਿੱਧੂ ਦਾ ਗੀਤ ਸਰਕਾਰੀ ਸਕੂਲ
ਬਠਿੰਡਾ (ਸਮਾਜ ਵੀਕਲੀ): ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ 74 ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪੰਜਾਬ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਇਸ ਮੌਕੇ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ ਉੱਥੇ ਹੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਸ਼ਾਨਦਾਰ ਝਾਕੀ ਪੇਸ਼ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ ਇਸ ਝਾਕੀ ਦੀ ਅਗਵਾਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਰਣਜੀਤ ਸਿੰਘ ਮਾਨ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਜਤਿੰਦਰ ਸ਼ਰਮਾ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ, ਵੀਰਬਿਕਰਮ ਬੀ.ਐਮ.ਟੀ, ਹਰਤੇਜ ਸਿੰਘ ਬੀ.ਐਮ.ਟੀ, ਨਵਨੀਤ ਸਿੰਘ ਬੀ.ਐਮ.ਟੀ, ਅਮਿਤ ਕੁਮਾਰ ਅਤੇ ਨਰਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਸ਼ਾਨਦਾਰ ਝਾਕੀ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਦੀਆਂ ਸ਼ਾਨਦਾਰ ਪ੍ਰਦਰਸ਼ਨੀਆਂ ਪੇਸ਼ ਕੀਤੀਆਂ ਗਈਆਂ, ਜਿੰਨ੍ਹਾਂ ਵਿੱਚ ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ, ਲਾਇਬ੍ਰੇਰੀਆਂ, ਖੇਡਾਂ ਆਦਿ ਸੰਬੰਧੀ ਦ੍ਰਿਸ਼ ਪੇਸ਼ ਕੀਤੇ ਗਏ। ਇਸ ਵਿੱਦਿਅਕ ਝਾਕੀ ਦੀ ਪੇਸ਼ਕਾਰੀ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਲੜਕੇ ਦੇ ਅਧਿਆਪਕ ਸੁਖਪਾਲ ਸਿੰਘ ਸਿੱਧੂ ਦਾ ਗੀਤ ਸਰਕਾਰੀ ਸਕੂਲ ਪੂਰੇ ਸਟੇਡੀਅਮ ਵਿੱਚ ਗੂੰਜਿਆ। ਜਿਸ ਦੀ ਚਾਰੋਂ ਤਰਫ ਤੋਂ ਸ਼ਲਾਘਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਬਠਿੰਡਾ ਜੇ.ਇਲਨਚੇਨੀਅਨ, ਐਮ.ਐਲ.ਏ. ਮਾਸਟਰ ਜਗਸੀਰ ਸਿੰਘ, ਐਮ.ਐਲ.ਏ. ਬਲਕਾਰ ਸਿੰਘ ਸਿੱਧੂ, ਐਮ.ਐਲ.ਏ. ਜਗਰੂਪ ਸਿੰਘ ਗਿੱਲ, ਐਮ.ਐਲ.ਏ. ਸੁਖਵੀਰ ਸਿੰਘ ਮਾਈਸਰਖਾਨਾ, ਐਮ.ਐਲ.ਏ. ਬਰਜਿੰਦਰ ਕੌਰ, ਐਮ.ਐਲ.ਏ. ਅਮਿਤ ਰਤਨ ਚੈਅਰਮੈਨ ਜਸਵਿੰਦਰ ਸਿੰਘ ਭੱਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਸਾਹਿਬਾਨ ਹਾਜਰ ਸਨ।