ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਅੰਤਰ ਕਾਲਜ ਆਨਲਾਈਨ ਮੁਕਾਬਲਾ ਕਰਵਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅੰਤਰ ਕਾਲਜ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ।   ਜਿਸ ਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਉਨ੍ਹਾਂ ਦੀ ਵਿਚਾਰਧਾਰਾ ਸ਼ਹਾਦਤ ਸਿੱਖਿਆਵਾਂ ਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਪ੍ਰਸ਼ਨ ਪੁੱਛੇ ਗਏ । ਇਸ ਮੁਕਾਬਲੇ ਵਿੱਚ 8 ਕਾਲਜਾਂ ਦੇ ਛਿਆਹਠ ਵਿਦਿਆਰਥੀਆਂ ਨੇ ਭਾਗ ਲਿਆ ।

ਇਸ ਮੁਕਾਬਲੇ ਵਿੱਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਬੀਏ ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਫੀਜੀਓਥਰਾਪੀ ਭਾਗ ਤੀਜਾ  ਦੀ ਵਿਦਿਆਰਥਣ ਸੰਜੀਤ ਕੌਰ ਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਬੀ ਕਾਮ ਤੀਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ,  ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਬੀ ਏ ਭਾਗ ਤੀਜਾ ਦੇ ਕਰਨ ਕੁਮਾਰ ਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਬੀ ਕਾਮ ਭਾਗ ਦੂਜਾ ਦੀ ਮਨਪ੍ਰੀਤ ਕੌਰ ਨੇ ਦੂਸਰਾ ਸਥਾਨ , ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਨਵਜੀਤ ਕੌਰ ਤੇ ਬੀ ਏ ਭਾਗ ਦੂਜਾ ਦੇ ਅਰਸ਼ਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।

ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਜੇਤੂ ਰਹੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀ ਆਪਣੇ ਇਤਿਹਾਸ ਨਾਲ ਡੂੰਘੀ ਸਾਂਝ ਰੱਖਦਿਆਂ ਆਪਣੇ ਅਮੀਰ ਵਿਰਸੇ ਦਾ  ਸਨਮਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਮੁਕਾਬਲੇ ਦੇ ਕੋਆਰਡੀਨੇਟਰ ਡਾ ਪਰਮਜੀਤ ਕੌਰ ਕਾਮਰਸ ਵਿਭਾਗ ਅਤੇ ਡਾ ਜਗਸ਼ੇਰ ਸਿੰਘ ਨੂੰ ਇਸ ਮੁਕਾਬਲੇ ਦਾ ਸੰਚਾਲਨ ਕੀਤੇ ਜਾਣ ਤੇ ਵਧਾਈ ਦਿੱਤੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਜ਼ਲ ਲਿਖ ਜਾ ਗੀਤ ਲਿਖ
Next articleएसबीआई लेडीज क्‍लब ने अमृतसर में इंस्‍टीट्यूट फॉर ब्‍लाइंड को शैक्षणिक सामग्री प्रदान की