ਸ਼ਹੀਦ ਊਧਮ ਸਿੰਘ ਦਾ 81 ਵੇਂ ਸ਼ਹੀਦੀ ਦਿਹਾੜੇ ਮੌਕੇ ਹੋਣਗੀਆਂ ਕਾਵਿਕ ਵਿਚਾਰਾਂ

ਕੈਪਸ਼ਨ-ਸ਼ਹੀਦ ਊਧਮ ਸਿੰਘ ਦਾ 81 ਵੇਂ ਸ਼ਹੀਦੀ ਦਿਹਾੜੇ ਮਨਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਪ੍ਰੋ ਚਰਨ ਸਿੰਘ ਤੇ ਹੋਰ

ਕੱਲ੍ਹ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਪ੍ਰਮੁੱਖ ਸ਼ਖਸੀਅਤਾਂ ਤੇ ਵਿਦਵਾਨ ਕਰਨਗੇ ਸ਼ਰਧਾ ਦੇ ਫੁੱਲ ਭੇਂਟ-ਪ੍ਰੋ ਚਰਨ ਸਿੰਘ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮਹਾਨ ਸ਼ਹੀਦ ਊਧਮ ਸਿੰਘ ਦਾ 81 ਵਾਂ ਸ਼ਹੀਦੀ ਦਿਵਸ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ 31 ਜੁਲਾਈ ਕੱਲ੍ਹ ਨੂੰ ਟਰੱਸਟ ਦੇ ਪ੍ਰਧਾਨ ਪ੍ਰੋ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਸ਼ਿੰਗਾਰਾ ਸਿੰਘ ਐਡਵੋਕੇਟ ਨੇ ਦੱਸਿਆ ਕਿ ਇਸ ਮੌਕੇ ਤੇ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਸਵੇਰੇ 9 ਵਜੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ । ਇਸ ਤੋਂ ਇਲਾਵਾ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਆਯੋਜਿਤ ਸਮਾਗਮ ਦੇ ਦੌਰਾਨ ਸ਼ਹੀਦ ਊਧਮ ਸਿੰਘ ਦੇ ਜੀਵਨ ਬਲੀਦਾਨ ਤੇ ਜੀਵਨ ਦਰਸ਼ਨ ਦੇ ਬਾਰੇ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਨੂੰ ਕਾਵਿਕ ਰੂਪ ਵਿਚ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਕਤ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਤੇ ਸੇਵਾਮੁਕਤ ਪ੍ਰੋਫੈਸਰ ਤਜਿੰਦਰ ਕੌਰ, ਸੇਵਾਮੁਕਤ ਪ੍ਰੋਫੈਸਰ ਰਘਬੀਰ ਕੌਰ, ਖਾਲਸਾ ਕਾਲਜ ਫਾਰ ਵਿਮੈਨ ਦੇ ਪ੍ਰਿੰਸੀਪਲ ਡਾ ਨਵਜੋਤ, ਡੀਏਵੀ ਕਾਲਜ ਨਕੋਦਰ ਦੇ ਪ੍ਰੋਫ਼ੈਸਰ ਤਜਿੰਦਰ ਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਮੌਕੇ ਡਾ ਬਲਜੀਤ ਕੌਰ, ਸੀਨੀਅਰ ਐਡਵੋਕੇਟ ਕੇਹਰ ਸਿੰਘ, ਰਜਿੰਦਰ ਸਿੰਘ ਰਾਣਾ ਐਡਵੋਕੇਟ, ਐਡਵੋਕੇਟ ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸਵਰਨ ਸਿੰਘ, ਗੁਰਮੇਲ ਸਿੰਘ ਥਿੰਦ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ, ਗੁਰਿੰਦਰ ਸਿੰਘ, ਡਾ ਸਵਰਨ ਸਿੰਘ, ਤਰੁਣ ਕੰਬੋਜ, ਦਲਬੀਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਦੇ ਇਲਾਵਾ ਸ਼ਹੀਦ ਮੈਮੋਰੀਅਲ ਟਰੱਸਟ ਸਾਹਿਤ ਸਭਾ ਸੁਲਤਾਨਪੁਰ ਲੋਧੀ ਤੇ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰ ਹਾਜ਼ਰ ਸਨ ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article13 ਸਾਲ ਦੇ ਛੋਟੇ ਜਿਹੇ ਬੱਚੇ ਨੇ ਬਣਾਈ ਵਿਨਟੇਜ਼ ਕਾਰ
Next articleਪਿੰਡ ਨੰਗਲ ਨਰੈਣ ਗੜ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ