ਅੱਪਰਾ ਜੱਸੀ (ਸਮਾਜ ਵੀਕਲੀ)- ਨਵੇਂ ਸ਼ੈਸ਼ਨ ਦੀ ਸ਼ੁਰੂਆਤ ਤੇ ਕਰਵਾਇਆ ਗਿਆ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾ ਵਿੱਚ ਨਵੇਂ ਸੈਸ਼ਨ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ। ਇਸ ਮੌਕੇ ਤੇ ਸਕੂਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ- ਪਿਤਾ ਪਹੁੰਚੇ।ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਸਮੂਹ ਸੰਗਤ ਨੂੰ ਚਾਹ ਦਾ ਲੰਗਰ ਛਕਾਇਆ ਗਿਆ। ਸਕੂਲ ਮੁਖੀ ਸ੍ਰੀ ਗੁਰਜੀਤ ਸਿੰਘ ਵਲੋਂ ਮਾਪਿਆਂ, ਸਮੂਹ ਸਟਾਫ, ਬੱਚਿਆਂ ਨੂੰ ਨਵੇਂ ਸੈਸ਼ਨ ਦੀ ਵਧਾਈ ਦਿੱਤੀ ਗਈ, ਅਤੇ ਸਾਰਿਆਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly