ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ 

ਸਲਾਨਾ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ 
ਕਪੂਰਥਲਾ,  (ਕੌੜਾ)- ਨਵੇਂ ਵਿਦਿਅਕ ਸੈਸ਼ਨ 2024 ਦੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਦੇਵਲਾਂਵਾਲਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ  ਪਿਛਲੇ ਸੈਸ਼ਨ ਦੇ ਸਲਾਨਾ ਪ੍ਰੀਖਿਆਵਾਂ ਵਿੱਚ ਛੇਵੀਂ ,ਸੱਤਵੀਂ , ਨੌਵੀਂ ਜਮਾਤ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਕੂਲ ਮੁਖੀ  ਜਤਿੰਦਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸਕੂਲ ਮੁਖੀ ਜਤਿੰਦਰ ਕੌਰ ਨੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਹੋਰ ਨੈਤਿਕ ਕਦਰਾਂ ਕੀਮਤਾਂ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਇਸ ਤਰਹਾਂ ਸਟੇਜ ਸਕੱਤਰ ਦੀ ਭੂਮਿਕਾ ਹਰਪ੍ਰੀਤ ਪਾਲ ਸਿੰਘ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਹਰਵੇਲ ਸਿੰਘ ਗਗਨਦੀਪ ਸਿੰਘ ਜਤਿੰਦਰ ਸਿੰਘ ਪਵਨਦੀਪ ਕੌਰ ਰਜਨਦੀਪ ਕੌਰ ਮੀਨੂ ਜਸਪ੍ਰੀਤ ਕੌਰ ਰੂਬਲ ਪ੍ਰਸ਼ਰ ਤੋਂ ਇਲਾਵਾ ਹਰਵਿੰਦਰ ਸਿੰਘ ,ਕੁਲਵੀਰ ਸਿੰਘ,ਕਮਲਜੀਤ ਸਿੰਘ ,ਮਨਦੀਪ ਕੌਰ ,ਅਨੀਤਾ ਕੁਮਾਰ, ਨਿਸ਼ਾ ਭਗਤ, ਸੁਖਜੀਤ ਸਿੰਘ ਸਮਾਜ ਸੇਵੀ , ਲਖਵਿੰਦਰ ਕੌਰ,ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਤੇ ਐਸ ਐਮ ਸੀ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੀਕੇਯੂ ਤੋਤੇਵਾਲ ਵੱਲੋਂ ਕਿਸਾਨਾਂ ਦੀ ਸੁੱਖ-ਸ਼ਾਂਤੀ ਲਈ 20 ਅਪ੍ਰੈਲ ਨੂੰ ਪਾਏ ਜਾਣਗੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ
Next articleਨਨਕਾਣਾ ਸਾਹਿਬ ਖਾਲਸਾ ਸਕੂਲ ‘ਚ ਅੰਗਰੇਜ਼ੀ ਮੀਡੀਅਮ ਸ਼ੁਰੂ