HOME ਰਾਏਕੋਟ-ਬਰਨਾਲਾ ਰਾਜਮਾਰਗ ‘ਤੇ ਭਿਆਨਕ ਸੜਕ ਹਾਦਸਾ, ਕੈਂਟਰ ਚਾਲਕ ਦੀ ਮੌਤ, ਟਰਾਲਾ ਚਾਲਕ...

ਰਾਏਕੋਟ-ਬਰਨਾਲਾ ਰਾਜਮਾਰਗ ‘ਤੇ ਭਿਆਨਕ ਸੜਕ ਹਾਦਸਾ, ਕੈਂਟਰ ਚਾਲਕ ਦੀ ਮੌਤ, ਟਰਾਲਾ ਚਾਲਕ ਜ਼ਖ਼ਮੀ

4
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਗੁਰੀ  :- ਅੱਜ ਤੜਕਸਾਰ ਰਾਏਕੋਟ ਤੋਂ ਬਰਨਾਲਾ ਜਾਂਦੇ ਰਾਜਮਾਰਗ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸਾ ਬਰਨਾਲਾ ਵੱਲੋਂ ਰਾਏਕੋਟ ਆ ਰਹੇ ਇੱਕ ਕੈਂਟਰ ਅਤੇ ਰਾਏਕੋਟ ਤੋਂ ਬਰਨਾਲਾ ਵੱਲ ਜਾ ਰਹੇ ਇੱਕ ਟਰਾਲੇ ਦਰਮਿਆਨ ਹੋਈ ਆਹਮੋ-ਸਾਹਮਣੀ ਟੱਕਰ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ ਕੈਂਟਰ ਚਾਲਕ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੱਥੋਵਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਟਰਾਲਾ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਕੈਂਟਰ ਚਾਲਕ ਨੂੰ ਨੀਂਦ ਦੀ ਝਪਕੀ ਆਉਣਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਕੈਂਟਰ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲਾ ਗਿਆ ਅਤੇ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਜ਼ੋਰਦਾਰ ਟੱਕਰ ਹੋ ਗਈ। ਭਾਵੇਂ ਟਰਾਲਾ ਚਾਲਕ ਨੇ ਹਾਦਸੇ ਨੂੰ ਟਾਲਣ ਲਈ ਕਾਫ਼ੀ ਕੋਸ਼ਿਸ਼ ਕੀਤੀ, ਪਰ ਉਹ ਟੱਕਰ ਨੂੰ ਰੋਕਣ ਵਿੱਚ ਅਸਫਲ ਰਿਹਾ। ਹਾਦਸੇ ਤੋਂ ਬਾਅਦ ਮ੍ਰਿਤਕ ਸੰਦੀਪ ਸਿੰਘ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਏਕੋਟ ਭੇਜ ਦਿੱਤਾ ਗਿਆ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਨੇ ਕਰੇਨਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਮੁੜ ਬਹਾਲ ਕੀਤਾ। ਇਸ ਸਬੰਧੀ ਥਾਣਾ ਸਿਟੀ ਰਾਏਕੋਟ ਦੇ ਏਐੱਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous article​Can Rahul Gandhi Turn Anger Into Votes?
Next articleਪਰਮਿੰਦਰ ਕੰਬੋ ਹਠੂਰ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਬਣੇ