ਵਿਸ਼ਵ ਮਲੇਰੀਆ ਦਿਵਸ ਤੇ ਮਲੇਰੀਆ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ਤੇ

ਜੋਗਾ( 24/04/23 ) ਚਾਨਣ ਦੀਪ ਸਿੰਘ ਔਲਖ (ਸਮਾਜ ਵੀਕਲੀ): ਸਿਵਲ ਸਰਜਨ ਡਾਕਟਰ ਅਸਵਨੀ ਕੁਮਾਰ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਖਿਆਲਾ ਕਲਾਂ ਡਾਕਟਰ ਹਰਦੀਪ ਸ਼ਰਮਾਂ ਜੀ ਦੀ ਯੋਗ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਪਿੰਡ ਜੋਗਾ ਅਕਲੀਆ ਰੱਲਾ ਅਤੇ ਰੜ ਵਿੱਚ ਇਸੇ ਲੜੀ ਤਹਿਤ ਲੋਕਾਂ ਨੂੰ ਵਿਸ਼ਵ ਮਲੇਰੀਆ ਦਿਵਸ ਜੋ ਕਿ ਹਰ ਸਾਲ 25 ਅਪਰੈਲ ਨੂੰ ਮਨਾਇਆ ਜਾਂਦਾ ਹੈ ਦੇ ਸੰਬੰਧ ਵਿੱਚ ਮਲੇਰੀਆ ਬੁਖਰ ਤੋਂ ਬਚਾਅ ਲਈ ਵੱਖ ਵੱਖ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਮੌਕੇ ਤੇ ਡਾ਼ ਨਿਸ਼ਾਤ ਸੋਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖ਼ਾਰ ਇੱਕ ਖਾਸ ਕਿਸਮ ਦੇ ਮੱਛਰ ਮਾਦਾ ਐਨਾਫਲੀਜ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਖੜੇ ਹੋਏ ਪਾਣੀ ਤੇ ਪੈਦਾ ਹੁੰਦਾ ਹੈ ਜੋ ਕਿ ਅਕਸਰ ਸਾਡੇ ਘਰਾਂ ਦੇ ਆਲੇ ਦੁਆਲੇ ਟੋਇਆਂ ਵਿੱਚ ਘਰਾਂ ਦੀਆਂ ਛੱਤਾਂ ਤੇ ਪਏ ਟਾਇਰ ਅਤੇ ਵਾਧੂ ਕਬਾੜ ਅਤੇ ਪਾਣੀ ਦੀਆਂ ਹੌਦੀਆਂ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ। ਇਸ ਮੌਕੇ ਸ੍ਰੀ ਜਗਦੀਸ਼ ਸਿੰਘ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੱਛਰ ਮਨੁੱਖ ਨੂੰ ਰਾਤ ਵੇਲੇ ਕੱਟਦਾ ਹੈ।ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਤੇਜ ਬੁਖ਼ਾਰ , ਸਿਰ ਦਰਦ,ਕਾਂਬਾ ਲੱਗਣਾ ਜੀਅ ਕੱਚਾ ਮੁੱਖ ਨਿਸ਼ਾਨੀਆਂ ਹਨ। ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਇਆ ਜਾਵੇ ਇਸ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਦੇ ਨਾਲ ਨਾਲ ਪਾਣੀ ਦੀ ਖੜੋਤ ਨੂੰ ਖਤਮ ਕੀਤਾ ਜਾਵੇ ਆਪਣੇ ਘਰਾਂ ਵਿੱਚ ਪਾਣੀ ਦੀਆਂ ਹੌਦੀਆਂ ਆਾਦਿ ਦੀ ਸਫਾਈ ਕੀਤੀ ਜਾਵੇ ਖੜੇ ਗੰਦੇ ਪਾਣੀ ਤੇ ਮਿੱਟੀ ਦੇ ਤੇਲ ਜਾਂ ਡੀਜ਼ਲ ਤੇਲ ਪਾ ਦਿੱਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਈਸ਼ ਨੂੰ ਰੋਕਿਆ ਜਾ ਸਕੇ ਇਸ ਤੋਂ ਇਲਾਵਾ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਤੁਰੰਤ ਇਸਦਾ ਇਲਾਜ ਕਰਵਾਇਆ ਜਾਵੇ ਮਲੇਰੀਆ ਬੁਖਾਰ ਦਾ ਇਲਾਜ ਸਾਰੇ ਹੀ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਇਸ ਮੌਕੇ ਭੋਲ਼ਾ ਸਿੰਘ, ਰੁਪਿੰਦਰ ਸਿੰਘ ਸੁਖਬੀਰ ਸਿੰਘ ਪਰਵਿੰਦਰ ਕੁਮਾਰ ਸਿਹਤ ਕਰਮਚਾਰੀ ਸ੍ਵੀ ਬਰਜਿੰਦਰ ਸਿੰਘ ਐਮ ਐਲਟੀ ਸੁਦਾਗਰ ਸਿੰਘ,ਹਰਪਾਲ ਕੌਸ਼ਲ ਫਾਰਮੇਸੀ ਅਫਸਰ ਸੁਮਨਦੀਪ ਕੌਰ,ਗੁਰਵਾੀਰ ਕੌਰ,ਰਮਨਦੀਪ ਕੌਰ ਸੀ ਐਚ ਓ ਕੁਲਵੰਤਜੀਤ ਕੌਰ ਐਲ ਐਚ ਵੀ ਕਰਮਜੀਤ ਕੌਰ,ਚਰਨਜੀਤ ਕੌਰ ਕਿਰਨਪਾਲ ਕੌਰ ਅਮਨਦੀ ਕੌਰ ਵੀਰਪਾਲ ਕੌਰ ਬਲਦੇਵ ਸਿੰਘ ਰੂਪ ਕੋਰ ਸਿਹਤ ਕਰਮਚਾਰੀ ਆਸ਼ਾ ਵਰਕਰ ਅਤੇ ਸਕੂਲਾਂ ਦਾ ਸਮੂਹ ਸਟਾਫ਼ ਹਾਜ਼ਰ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਜ਼ਲ
Next articleThird accused in Delhi elderly couple’s murder arrested