ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 4 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਾਮਲੇ ਦੇ ਜਾਂਚ ਅਧਿਕਾਰੀ ਏ ਐਸ ਆਈ ਸੰਦੀਪ ਕੁਮਾਰ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਥਾਣਾ ਕਾਠਗੜ੍ਹ ਤੋਂ ਜਲਾਲਪੁਰ ਦੇ ਵੱਲ ਗਸ਼ਤ ਕਰਦੇ ਜਾ ਰਹੇ ਸਨ। ਇਸੇ ਦੌਰਾਨ ਜਦੋਂ ਕਾਠਗੜ੍ਹ ਬਿਜਲੀ ਘਰ ਦੇ ਕੋਲ ਪਹੁੰਚੀ ਤਾਂ ਅੱਗੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਇੱਕਦਮ ਘਬਰਾ ਗਿਆ ਅਤੇ ਪਿੱਛੇ ਨੂੰ ਮੁੜਨ ਲੱਗਿਆਂ ਤਾ ਪੁਲਿਸ ਨੇ ਤਰੁੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਜੀਓਵਾਲ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



