ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਅੱਪਰਾ, ਸਮਾਜ ਵੀਕਲੀ-ਏ. ਐਸ. ਆਈ. ਸੁਖਵਿੰਦਰ ਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਖਾਨਪੁਰ ਨਹਿਰ ਦੇ ਕੋਲ ਗਸ਼ਤ ਕਰ ਰਹੇ ਸਨ, ਇੱਕ ਵਿਅਕਤੀ ਨੂੰ ਸ਼ੱਕ ਪੈਣ ’ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋਂ 05 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀ ਦੀ ਸ਼ਨਾਖਤ ਕਸ਼ਮੀਰ ਚੰਦ ਉਰਫ ਤੋਤਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਬਕਾਪੁਰ ਥਾਣਾ ਫਿਲੌਰ ਵਜੋਂ ਹੋਈ। ਏ. ਐਸ. ਆਈ. ਸੁਖਵਿੰਦਰਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਖਿਲਾਫ਼ ਥਾਣਾ ਫਿਲੌਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋ ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀਰ ਨੂਰ ਮੁਹੰਮਦ ਸ਼ਾਹ ਦਾ ਮੇਲਾ ਸ਼ਰਧਾ ਨਾਲ ਮਨਾਇਆ
Next articleਵਿਧਾਨ ਸਭਾ ਚੋਣਾਂ 2022 ਦੇ ਸੰਬੰਧ ’ਚ ਆਲ ਇੰਡੀਆ ਰਾਹੁਲ ਗਾਂਧੀ ਬਿ੍ਰਗੇਡ ਦੀ ਮੀਟਿੰਗ