ਬਰਨਾਲਾ,(ਸਮਾਜ ਵੀਕਲੀ) (ਚੰਡਿਹੋਕ) ਅਕੈਡਮੀ ਆਫ਼ ਆਰਟ ਕਲਚਰ ਐਂਡ ਲੈਂਗਵੇਜਿਜ਼ ਅਤੇ ਗੌਰਮਿੰਟ ਡਿਗਰੀ ਕਾਲਜ ਰਾਮਗੜ੍ਹ ਦੇ ਸਹਿਯੋਗ ਨਾਲ ਇਕ ਰੋਜ਼ਾ ਪੰਜਾਬੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦਘਾਟਨ ਜੋਤ ਪ੍ਰਜੋਲਤ ਦੀ ਰਸਮ ਨਾਲ ਕੀਤੀ ਗਈ। ਇਸ ਸੈਮੀਨਾਰ ਵਿਚ ਸ਼ਾਮਿਲ ਬੁਲਾਰਿਆਂ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸ਼ਾਇਰੀ ਦੇ ਨਾਲ ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਜੰਮੂ-ਕਸ਼ਮੀਰ ਅਕੈਡਮੀ ਆਫ਼ ਆਰਟ ਕਲਚਰ ਐਂਡ ਲੈਂਗਵੇਜਿਜ਼ ਦੇ ਸਚਿਵ ਹਰਵਿੰਦਰ ਕੌਰ ਨੇ ਕਿਹਾ ਕਿ ਅਕੈਡਮੀ ਵਲੋਂ ਸਾਹਿਤਕ ਗਤੀਵਿਧੀਆਂ ਦੇ ਨਾਲ ਨਾਲ ਸੰਗੀਤ ਤੇ ਪੰਜਾਬੀ ਰੰਗਮੰਚ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਗੌਰਮਿੰਟ ਕਾਲਜ ਰਾਮਗੜ੍ਹ ਦੇ ਸਹਿਯੋਗ ਨਾਲ ਇਸ ਪ੍ਰਕਾਰ ਦੇ ਪ੍ਰੋਗਰਾਮ ਉਲੀਕੇ ਜਾਣ ਤੇ ਖੁਸ਼ੀ ਮਹਿਸੂਸ ਕੀਤੀ। ਕਾਲਜ ਵਿਦਿਆਰਥੀਆਂ ਨੂੰ ਸਾਹਿਤ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਤੇ ਜ਼ੋਰ ਦਿੱਤਾ।ਪਿ੍ੰ. ਗੀਤਾਂਜਲੀ ਅਨਡੋਤਰਾ ਨੇ ਅਕੈਡਮੀ ਦੀ ਸਰਹਾਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਵਿਚ ਉਤਸ਼ਾਹ ਪੈਦਾ ਹੁੰਦੀ ਹੈ।ਅਕੈਡਮੀ ਦੇ ਅਹੁਦੇਦਾਰਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ। ਸੈਮੀਨਾਰ ਦੇ ਪਹਿਲੇ ਸੈਸ਼ਨ ਵਿੱਚ ਡਾ. ਸੁਖਵਿੰਦਰ ਸਿੰਘ ਨੇ ਕੁੰਜੀਵਤ ਭਾਸ਼ਣ ਪੇਸ਼ ਕੀਤਾ। ਜੰਗ ਸਿੰਘ ਵਰਮਨ, ਡਾ. ਲੇਖਰਾਜ, ਗੁਰਨਾਮ ਸਿੰਘ ਅਰਸ਼ੀ ਅਤੇ ਡਾ. ਸਨੋਬਰ ਨੇ ਵੀ ਕਵਿਤਾਵਾਂ ਪੇਸ਼ ਕੀਤੀਆਂ।ਡਾ. ਸਨੋਬਰ ਮੁਖੀ ਪੰਜਾਬੀ ਵਿਭਾਗ ਗੋਰਮਿੰਟ ਡਿਗਰੀ ਕਾਲਜ ਰਾਮਗੜ੍ਹ ਨੇ ਵੀ ਬਖੂਬੀ ਆਪਣੇ ਭਾਸ਼ਣ ਵਿਚ ਅਕੈਡਮੀ ਦੀ ਸਿਫ਼ਤ ਕਰਦਿਆਂ ਕਿਹਾ ਕਿ ਅੱਜ ਦਾ ਪ੍ਰੋਗਰਾਮ ਅਕੈਡਮੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਪੋਪਿੰਦਰ ਸਿੰਘ ਪਾਰਸ ਨੇ ਵੀ ਕਾਲਜ ਦੇ ਵਿਦਿਆਰਥੀਆਂ, ਸਟਾਫ ਮੈਂਬਰਾਂ ਅਤੇ ਪਿੰ. ਮੈਡਮ ਦਾ ਵੀ ਧੰਨਵਾਦ ਕੀਤਾ। ਜੰਗ ਸਿੰਘ ਵਰਮਨ ਨੇ ਮੁਸ਼ਾਇਰੇ ਦੀ ਪ੍ਰਧਾਨਤਾ ਕਰਦਿਆਂ ਵਿਦਿਆਰਥੀਆਂ ਅਤੇ ਕਵੀ ਦਰਬਾਰ ਵਿਚ ਸ਼ਾਮਿਲ ਕਵਿਤਾਵਾਂ ਤੇ ਵਿਚਾਰ ਚਰਚਾ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਗੁਰਨਾਮ ਸਿੰਘ ਅਰਸ਼ੀ ਨੇ ਨਿਭਾਈ ਜਦਕਿ ਡਾ. ਸਨੋਬਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਤੋਂ ਇਲਾਵਾ ਬਾਕੀ ਜ਼ਬਾਨਾਂ ਦੇ ਪ੍ਰੋਫੈਸਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj