ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ 18 ਅਕਤੂਬਰ ਤੋਂ

ਕੈਪਸ਼ਨ-ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ

ਨੈਸ ਦੀ ਸਫ਼ਲਤਾ ਵਿੱਚ ਟ੍ਰੇਨਿੰਗ ਪ੍ਰੋਗਰਾਮਾਂ ਦੀ ਅਹਿਮ ਭੂਮਿਕਾ-ਗਿੱਲ, ਥਿੰਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋਂ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਤਮਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਅੰਗਰੇਜ਼ੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ ਜਾ ਰਿਹਾ ਹੈ।  ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਸਰਕਾਰੀ ਅਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ (ਟੀ ਕਿਊ,ਐੱਸ ਕਿਊ, ਪੀ ਕਿਊ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਕਾਰਜਸ਼ਾਲਾ 18 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਸਟੇਟ ਐਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਪਰਫਾਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਧਰਮ ਪਰਿਵਰਤਨ ਦੇ ਨਾਂ ਤੇ ਰੋਟੀਆਂ ਸੇਕਣ ਦੀ ਬਜਾਏ ਡੇਰਾਵਾਦ,ਪਾਖੰਡਵਾਦ,ਨਸ਼ਾਖੋਰੀ,ਗਰੀਬੀ,ਅਤੇ ਪਤਿਤਪੁਣੇ ਦੀ ਚਿੰਤਾ ਕੀਤੀ ਜਾਵੇ- ਅਟਵਾਲ
Next articleGehlot meets Cong leader Ambika Soni ahead of CWC meet