ਚੰਡੀਗੜ੍ਹ (ਸਮਾਜ ਵੀਕਲੀ): ਕਰੋਨਾਵਾਇਰਸ ਕਾਰਨ ਪੰਜਾਬ ’ਚ ਇਕ ਜਣੇ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ’ਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16541 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ’ਚ 16 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 24 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 219 ਐਕਟਿਵ ਕੇਸ ਹਨ। ਅੱਜ ਮਾਨਸਾ ’ਚ ਕਰੋਨਾ ਕਾਰਨ ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ’ਚ ਕਰੋਨਾ ਦੇ 12 ਨਵੇਂ ਕੇਸ ਸਾਹਮਣੇ ਆਏ ਹਨ ਅਤੇ 14 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 91 ਐਕਟਿਵ ਕੇਸ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly