— ਮਾਮਲਾ ਮਰੀਜਾਂ ਦੀ ਫਿਕਰਮੰਦੀ ਦਾ —
ਫ਼ਰੀਦਕੋਟ (ਸਮਾਜ ਵੀਕਲੀ) (ਸ਼ਿਵਨਾਥ ) ਪੰਜਾਬ ਦੀ ਮੈਡੀਕਲ ਖੇਤਰ ਨਾਲ ਸਬੰਧਤ ਇੱਕੋ ਇਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਧੀਨ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਚੱਲ ਰਿਹਾ ਹੈ। ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਯੂਰੋਲੋਜਿਸਟ ਡਾ. ਰਾਜੀਵ ਸੂਦ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਇਸ ਹਸਪਤਾਲ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਮਰੀਜਾਂ ਦੀ ਸੇਵਾ ਸੰਭਾਲ ਲਈ ਮਿਸਾਲੀ ਅਤੇ ਇਤਿਹਾਸਕ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ। ਐਮ.ਬੀ.ਬੀ.ਐੱਸ., ਕੋਰਸ ਲਈ ਸੀਟਾਂ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਵਾਧਾ ਕਰਵਾਇਆ ਹੈ। ਹਸਪਤਾਲ ਅੰਦਰ ਮਹਿੰਗੀਆਂ ਜੀਵਨ ਰੱਖਿਅਕ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ। ਪਿਛਲੇ ਦਿਨੀਂ ਲਿਵਰ ਦੀ ਰੋਬੋਟ ਸਰਜਰੀ ਦਾ ਇਤਿਹਾਸਕ ਕਾਰਜ ਵੀ ਸ਼ੁਰੂ ਕਰਵਾਇਆ ਹੈ। ਐਨਾ ਹੀ ਨਹੀਂ ਵਾਇਸ ਚਾਂਸਲਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਬੀ.ਐਫ.ਯੂ.ਐਚ.ਐਸ. ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਖਿਤਾਬ ਵੀ ਮਿਲਿਆ ਹੈ। ਯੂਨੀਵਰਸਿਟੀ ਅੰਤਰ ਯੋਗ ਉਮੀਦਵਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਸੇਵਾ ਸ਼ਰਤਾਂ ਪੂਰੀਆਂ ਕਰਨ ਵਾਲੇ ਸੀਨੀਅਰ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਵਾਇਸ ਚਾਂਸਲਰ ਡਾ. ਸੂਦ ਦੀ ਪ੍ਰਬੰਧਕੀ ਕਾਰਜ ਕੁਸ਼ਲਤਾ ਨੂੰ ਦੇਖਦੇ ਹੋਏ ਰਾਜ ਦੇ ਸਾਰੇ ਨਰਸਿੰਗ ਅਤੇ ਫਾਰਮੇਸੀ ਕਾਲਜਾਂ ਦੀ ਕੰਟਰੋਲਿੰਗ ਬਾਡੀ ਦਾ ਜਿੰਮਾ ਵੀ ਬਾਬਾ ਫਰੀਦ ਯੂਨੀਵਰਸਿਟੀ ਨੂੰ ਦਿੱਤਾ ਹੈ। ਕੁਝ ਸਰਕਾਰੀ ਸਿਵਲ ਹਸਪਤਾਲ ਵੀ ਯੂਨੀਵਰਸਿਟੀ ਅਧੀਨ ਕੀਤੇ ਗਏ ਹਨ। ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਅੰਦਰ ਕੀਤੇ ਗਏ ਉਕਤ ਸ਼ਲਾਘਾਯੋਗ ਕਾਰਜਾਂ ਲਈ ਸਾਰੇ ਪਾਸਿਓਂ ਸੂਝਵਾਨ ਵਿਅਕਤੀ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਅੱਜ ਸਥਾਨਕ ਸਾਦਿਕ ਰੋਡ ਸਥਿਤ ਆਪਣੀ ਰਿਹਾਇਸ਼ ਤੋਂ ਪ੍ਰੈਸ ਨਾਲ ਉਕਤ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਵਾਇਸ ਚਾਂਸਲਰ ਡਾ. ਰਾਜੀਵ ਸੂਦ ਵੱਲੋਂ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਲਈ ਕੀਤੇ ਗਏ ਲਾਮਿਸਾਲੀ ਸੁਧਾਰਾਂ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਕਾਰਜਕਾਲ ਨੂੰ ਸੁਨਿਹਰੀ ਕਾਲ ਵਜੋਂ ਜਾਣਿਆ ਜਾਵੇਗਾ। ਢੋਸੀਵਾਲ ਨੇ ਅੱਗੇ ਕਿਹਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਆਪਣੇ ਛੁਪੇ ਏਜੰਡਿਆਂ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਜਾਣ ਬੁਝ ਕੇ ਯੂਨੀਵਰਸਿਟੀ ਅਤੇ ਵਾਇਸ ਚਾਂਸਲਰ ਡਾ. ਸੂਦ ਦੇ ਅਕਸ ਨੂੰ ਖਰਾਬ ਦੇ ਮੰਤਵ ਨਾਲ ਬੇਲੋੜੀ ਅਲੋਚਨਾ ਕੀਤੀ ਜਾ ਰਹੀ ਹੈ ਜੋ ਕਿ ਸਰਾਸਰ ਬੇਬੁਨਿਆਦ ਅਤੇ ਗਲਤ ਹੈ। ਐਨਾ ਹੀ ਨਹੀਂ ਇਸ ਮਾਮਲੇ ਵਿੱਚ ਕੁਝ ਵਿਅਕਤੀ ਆਮ ਜਨਤਾ ਨੂੰ ਵੀ ਗੁੰਮਰਾਹ ਵੀ ਕਰ ਰਹੇ ਹਨ। ਢੋਸੀਵਾਲ ਨੇ ਅੱਗੇ ਕਿਹਾ ਹੈ ਕਿ ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਅਤੇ ਸੂਝਵਾਨ ਵਿਅਕਤੀਆਂ ਨੇ ਮੈਡੀਕਲ ਕਾਲਜ ਦੇ ਮਰੀਜਾਂ ਦੇ ਦੇਖ ਭਾਲ ਅਤੇ ਉਨ੍ਹਾਂ ਦੀ ਇਲਾਜ ਦੀ ਚੱਲ ਰਹੀ ਮੌਜੂਦਾ ਵਧੀਆ ਲਹਿਰ ਵਿੱਚ ਹੋਰ ਨਿਖਾਰ ਲਿਆਉਣ ਅਤੇ ਯੂਨੀਵਰਸਿਟੀ ਦੇ ਪ੍ਰਬੰਧ ਨੂੰ ਹੋਰ ਸੁਧਾਰਨ ਦੇ ਮੰਤਵ ਨਾਲ ਇੱਕਮੁਠਤਾ ਦਾ ਪ੍ਰਗਟਾਵਾ ਕੀਤਾ ਹੈ। ਅਜਿਹੀਆਂ ਸੰਸਥਾਵਾਂ ਨੇ ਇਹਨਾਂ ਸੁਧਾਰਾਂ ਲਈ ਵਾਇਸ ਚਾਂਸਲਰ ਡਾ. ਸੂਦ ਨਾਲ ਗੱਲਬਾਤ ਕਰਨ ਦਾ ਵੀ ਫੈਸਲਾ ਕੀਤਾ ਹੈ। ਪ੍ਰਧਾਨ ਢੋਸੀਵਾਲ ਨੇ ਇਨ੍ਹਾਂ ਜਥੇਬੰਦੀਆਂ ਦੇ ਇਸ ਉਪਰਾਲੇ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਸੰਸਥਾ ਸਦਾ ਹੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਵੱਲੋਂ ਉਠਾਏ ਜਾਣ ਵਾਲੇ ਸਾਰੇ ਹੀ ਜਾਇਜ ਅਤੇ ਕਾਨੂੰਨੀ ਕੰਮਾਂ ਵਿੱਚ ਪੂਰਨ ਸਮਰਥਨ ਅਤੇ ਸਹਿਯੋਗ ਕਰਦੀ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



