ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ । ਜਿਸ ਵਿਚ ਕੇ.ਜੀ. ਵਿੰਗ, ਪ੍ਰੀ ਪ੍ਰਾਇਮਰੀ ਵਿੰਗ ਅਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਨੇ ਯੋਗ ਆਸਣ ਦੀਆਂ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਵੱਖ ਵੱਖ ਪ੍ਰਕਾਰ ਦੇ ਆਸਣ ਕਰਕੇ ਆਪਣੀ ਸਿਹਤ ਸੰਭਾਲਣ ਦਾ ਸੰਦੇਸ ਦਿੱਤਾ। ਇਸ ਦੌਰਾਨ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਕਿਹਾ ਕਿ ਯੋਗ ਕਰਨ ਨਾਲ ਜਿਥੇ ਸਰੀਰ ਵਿੱਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ, ਉਥੇ ਹੀ ਰੋਗਾਂ ਨਾਲ ਲੜਨ ਦੀ ਸ਼ਕਤੀ ਵੀ ਵੱਧਦੀ ਹੈ। ਇਸ ਮੋਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਡਾਇਰੈਕਟਰ ਇੰਜ: ਹਰਨਿਆਮਤ ਕੌਰ ਅਤੇ ਪ੍ਰਸ਼ਾਸ਼ਕ ਇੰਜ: ਨਿਮਰਤਾ ਕੌਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਯੋਗ ਆਸਣ ਨੂੰ ਆਪਣੇ ਜੀਵਣ ਦਾ ਪ੍ਰਮੁੱਖ ਹਿੱਸਾ ਬਣਾਉਣ ਅਤੇ ਆਪਣੀ ਸਿਹਤ ਤੰਦਰੁਸਤ ਰੱਖਣ ਲਈ ਪ੍ਰੇਰਿਤ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly