HOME ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਬਲਾਚੌਰ ਸਬ-ਡਵੀਜ਼ਨ ਵਿੱਚ ਸੁਰੱਖਿਆ ਦੇ...

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਬਲਾਚੌਰ ਸਬ-ਡਵੀਜ਼ਨ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : 1 ਜੂਨ ਤੋਂ 6 ਜੂਨ ਤੱਕ ਮਨਾਈ ਜਾ ਰਹੀ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਬਲਾਚੌਰ ਸਬ-ਡਵੀਜ਼ਨ ਵਿੱਚ ਸੁਰੱਖਿਆ ਦੇ ਬੇਹੱਦ ਕੜੇ ਪ੍ਰਬੰਧ ਕੀਤੇ ਗਏ ਹਨ। ਇਲਾਕੇ ਵਿੱਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ, ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਬਲਾਚੌਰ ਦੇ ਡੀ.ਐੱਸ.ਪੀ. ਹੇਮੰਤ ਮਲਹੋਤਰਾ ਦੀ ਅਗਵਾਈ ਵਿੱਚ ਵੱਖ-ਵੱਖ ਥਾਣਿਆਂ ਦੇ ਮੁਖੀ ਆਪਣੇ-ਆਪਣੇ ਖੇਤਰਾਂ ਵਿੱਚ ਪੈਨੀ ਨਜ਼ਰ ਰੱਖ ਰਹੇ , ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਦੀ ਦਹਿਸ਼ਤ ਜਾਂ ਅਫ਼ਵਾਹਾਂ ਨਾ ਫੈਲਾ ਸਕਣ। ਥਾਣਾ ਪ੍ਰਭਾਰੀਆਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਫੋਰਸ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਚੈਕਿੰਗ ਵਧਾ ਦਿੱਤੀ ਗਈ ਹੈ। ਇਸੇ ਤਹਿਤ ਐੱਸ.ਐੱਚ.ਓ. ਸਦਰ ਬਲਾਚੌਰ ਬਿਕਰਮ ਸਿੰਘ ਰੌੜੀ ਵੱਲੋਂ ਸਦਰ ਥਾਣੇ ਦੇ ਅਧੀਨ ਆਉਂਦੇ ਪਿੰਡਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਦੇ ਘੇਰੇ ਨੂੰ ਬੇਹੱਦ ਮਜ਼ਬੂਤ ਕੀਤਾ ਗਿਆ ਹੈ। ਚੈਕਿੰਗ ਮੁਹਿੰਮ ਦੌਰਾਨ ਡੀ.ਐੱਸ.ਪੀ. ਹੇਮੰਤ ਮਲਹੋਤਰਾ ਨੇ ਖੁਦ ਵੀ ਆਉਣ-ਜਾਣ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਆਮ ਜਨਤਾ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਜ਼ਿੰਮੇਵਾਰੀ: ਡੀ.ਐੱਸ.ਪੀ. ਹੇਮੰਤ ਮਲਹੋਤਰਾ ਇਸ ਸਬੰਧੀ ਵਿਸ਼ੇਸ਼ ਗੱਲਬਾਤ ਕਰਦਿਆਂ ਡੀ.ਐੱਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਹਾ ਕਿ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਪੁਲਿਸ ਪ੍ਰਸ਼ਾਸਨ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿੱਚ ਪੂਰਨ ਤੌਰ ‘ਤੇ ਅਮਨ-ਚੈਨ ਕਾਇਮ ਹੈ ਅਤੇ ਲੋਕਾਂ ਨੂੰ ਕਿਸੇ ਵੀ ਗੱਲ ਤੋਂ ਡਰਨ ਜਾਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਪੁਲਿਸ ਫੋਰਸ ਦਿਨ-ਰਾਤ ਫਲੈਗ ਮਾਰਚ ਕਰਕੇ ਅਤੇ ਨਾਕੇ ਲਗਾ ਕੇ ਹਰ ਹਰਕਤ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਡੀ.ਐੱਸ.ਪੀ. ਮਲਹੋਤਰਾ ਨੇ ਜਨਤਾ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦੇ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਨਗਰ ਕੌਂਸਲ ਚੋਣਾਂ ਮਗਰੋਂ ਡੀ.ਐਸ.ਪੀ. ਜਸਵੀਰ ਸਿੰਘ ਗਿੱਲ ਵੱਲੋਂ ਬਾਜ਼ਾਰਾਂ ਦਾ ਦੌਰਾ, ਵਪਾਰੀਆਂ ਨੂੰ ਦਿੱਤਾ ਭਰੋਸਾ
Next articleਜਿਲ੍ਹਾਂ ਇੰਚਾਰਜ ਦਿਨੇਸ਼ ਸੂਰੀ ਵਲੋਂ ਮਨੀਸ਼ ਸਿਸੋਦੀਆ ਨਾਲ ਨਵਾਂਸ਼ਹਿਰ ਦੇ ਮਸਲਿਆ ਸਬੰਧੀ ਕੀਤੀ ਮੀਟਿੰਗ