HOME ਆਪ੍ਰੇਸ਼ਨ ਪਰਹਾਰ: ਐਸ.ਬੀ.ਐਸ. ਨਗਰ ਪੁਲਿਸ ਵੱਲੋਂ ਗੈਂਗਸਟਰਾਂ ਦੇ ਨੈੱਟਵਰਕ ‘ਤੇ ਵੱਡੀ ਸਟਰਾਈਕ;...

ਆਪ੍ਰੇਸ਼ਨ ਪਰਹਾਰ: ਐਸ.ਬੀ.ਐਸ. ਨਗਰ ਪੁਲਿਸ ਵੱਲੋਂ ਗੈਂਗਸਟਰਾਂ ਦੇ ਨੈੱਟਵਰਕ ‘ਤੇ ਵੱਡੀ ਸਟਰਾਈਕ; 67 ਰਾਊਂਡ-ਅੱਪ, 11 ਐਫ ਆਰ ਆਈ ਦਰਜ

1

ਖੱਤਰੀ ਗੈਂਗ ਅਤੇ ਗੋਪੀ ਨਵਾਂਸ਼ਹਿਰ ਦੇ ਲਿੰਕਾਂ ਦੀ ਜਾਂਚ ਤੇਜ਼, ਵਿਦੇਸ਼ੀ ਆਕਾਵਾਂ ਦੇ ਸਥਾਨਕ ਨੈੱਟਵਰਕ ਨੂੰ ਤੋੜਨਾ ਮੁੱਖ ਟੀਚਾ: ਐਸ ਐਸ ਪੀ ਤੁਸ਼ਾਰ ਗੁਪਤਾ

ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ): ਪੰਜਾਬ ਸਰਕਾਰ ਵੱਲੋਂ ਜਾਰੀ ਸਖ਼ਤ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ (ਡੀ ਜੀ ਪੀ ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਮਾੜੇ ਅਨਸਰਾਂ ਵਿਰੁੱਧ ‘ਆਪ੍ਰੇਸ਼ਨ ਪਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਕਾਰਵਾਈ ਤਹਿਤ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕਰਕੇ 67 ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾਂ ਪੁਲਿਸ ਮੁਖੀ  ਤੁਸ਼ਾਰ ਗੁਪਤਾ, ਆਈ ਪੀ ਐਸ ਨੇ ਦੱਸਿਆ ਕਿ ਜ਼ਿਲ੍ਹੇਂ ਅੰਦਰ ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ੱਕੀ ਟਿਕਾਣਿਆਂ ‘ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 67 ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡ-ਅੱਪ ਕੀਤਾ ਗਿਆ ਹੈ। ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਤਹਿਤ 11 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਐਸ ਐਸ ਪੀ ਤੁਸ਼ਾਰ ਗੁਪਤਾ ਨੇ ਅੱਗੇ ਦੱਸਿਆ ਕਿ ਪੁਲਿਸ ਵਲੋਂ ਇਸ ਸਮੇਂ ਵਿਸ਼ੇਸ਼ ਤੌਰ ‘ਤੇ ਖੱਤਰੀ ਗੈਂਗ ਅਤੇ ਗੋਪੀ ਨਵਾਂਸ਼ਹਿਰ ਦੇ ਸੰਪਰਕਾਂ (ਲਿੰਕਸ) ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਦੀਆਂ ਟੀਮਾਂ ਇਹ ਜਾਂਚ ਕਰ ਰਹੀਆਂ ਹਨ ਕਿ ਵਿਦੇਸ਼ਾਂ ਵਿੱਚ ਬੈਠੇ ਇਨ੍ਹਾਂ ਗੈਂਗਸਟਰਾਂ ਦਾ ਸਥਾਨਕ ਪੱਧਰ ‘ਤੇ ਕਿਹੜਾ ਨੈੱਟਵਰਕ ਕੰਮ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦੇਸ਼ੀ ਆਕਾਵਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸਰਚ ਆਪ੍ਰੇਸ਼ਨ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਪੂਰਨ ਅਮਨ-ਸ਼ਾਂਤੀ ਕਾਇਮ ਰੱਖੀ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁਆਫ਼ੀ ਮੰਗਣ ਮੁੱਖ ਮੰਤਰੀ ਮਾਨ: ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ*
Next articleਬੀਕੇਯੂ ਪੰਜਾਬ (ਇਕਾਈ ਜਲੰਧਰ) ਦੀ ਮੀਟਿੰਗ ਧਾਰਿਆ ਰੈਲੀ ਦਾ ਰੂਪ, ਨਵੀਆਂ ਇਕਾਈਆਂ ਗਠਿਤ ਆਗੂ ਥਾਪੇ