ਵਿਰੋਧੀਆਂ ਵੱਲੋਂ ‘ਜੈ ਕਿਸਾਨ’ ਦੇ ਨਾਅਰਿਆਂ ਨਾਲ ਮੋਦੀ ਦਾ ਸਵਾਗਤ

ਨਵੀਂ ਦਿੱਲੀ (ਸਮਾਜ ਵੀਕਲੀ): ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਅੱਜ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ’ਚ ਪਹੁੰਚੇ ਤਾਂ ਵਿਰੋਧੀ ਧਿਰ ਨੇ ‘ਜੈ ਕਿਸਾਨ’ ਦੇ ਨਾਅਰੇ ਮਾਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਜਦਕਿ ਭਾਜਪਾ ਦੇ ਮੈਂਬਰਾਂ ਨੇ ਮੇਜ਼ ਥਪਥਪਾ ਕੇ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਮਾਰ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਹੇਠਲੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਸਦਨ ’ਚ ਪਹੁੰਚੇ ਸਨ। ਆਮ ਤੌਰ ’ਤੇ ਇਹ ਦੇਖਿਆ ਗਿਆ ਹੈ ਕਿ ਜਦੋਂ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਸਦਨ ’ਚ ਆਉਂਦੇ ਹਨ ਤਾਂ ਭਾਜਪਾ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਮੈਂਬਰ ਨਾਅਰੇ ਮਾਰ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਦੀਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਜਲਾਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਘੜੀ ਰਣਨੀਤੀ
Next articleਖੇਤੀ ਬਿੱਲਾਂ ’ਤੇ ਚਰਚਾ ਤੋਂ ਕਿਉਂ ਭੱਜ ਰਹੀ ਹੈ ਸਰਕਾਰ: ਚੌਧਰੀ