ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਵਿਰੋਧੀ ਧਿਰ ਨੇ ਕੀਤਾ ਮਾਰਚ

ਨਵੀਂ ਦਿੱਲੀ (ਸਮਾਜ ਵੀਕਲੀ):  ਲਖੀਮਪੁਰ ਖੀਰੀ ਕਾਂਡ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਵਿਰੋਧੀ ਧਿਰ ਨੇ ਅੱਜ ਇਥੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਮੰਤਰੀ ਨੂੰ ਜੇਲ੍ਹ ਨਹੀਂ ਭੇਜ ਦਿੱਤਾ ਜਾਂਦਾ, ਉਹ ਸ਼ਾਂਤ ਨਹੀਂ ਬੈਠਣਗੇ। ਆਗੂਆਂ ਨੇ ਸੰਸਦੀ ਕੰਪਲੈਕਸ ’ਚ ਮਹਾਤਮਾ ਗਾਂਧੀ ਦੇ ਬੁੱਤ ਤੋਂ ਲੈ ਕੇ ਵਿਜੈ ਚੌਕ ਤੱਕ ਮਾਰਚ ਕੱਢ ਕੇ ਕੇਂਦਰੀ ਮੰਤਰੀ ਦੀ ਫੌਰੀ ਬਰਖ਼ਾਸਤਗੀ ਮੰਗੀ। ਆਗੂਆਂ ਨੇ ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਵੀ ਮੰਗ ਕੀਤੀ। ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਉਨ੍ਹਾਂ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਵਾਲੇ ਬੈਨਰ ਵੀ ਫੜੇ ਹੋਏ ਸਨ। ਵਿਜੈ ਚੌਕ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਾਰੀ ਵਿਰੋਧੀ ਧਿਰ ਮੰਤਰੀ ਮਿਸ਼ਰਾ ਦੀ ਬਰਖ਼ਾਸਤਗੀ ਕਰਨ ਦੀ ਮੰਗ ਲਈ ਇਕਜੁੱਟ ਹੈ ਜਿਸ ਦੇ ਪੁੱਤਰ ਆਸ਼ੀਸ਼ ਨੂੰ ਲਖੀਮਪੁਰ ਕਾਂਡ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਿੰਸਾ ਬਾਰੇ ਸਿਟ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ,‘‘ਅਸੀਂ ਅਜੈ ਮਿਸ਼ਰਾ ਨੂੰ ਬਖ਼ਸ਼ਾਂਗੇ ਨਹੀਂ ਅਤੇ ਜਦੋਂ ਤੱਕ ਉਸ ਨੂੰ ਜੇਲ੍ਹ ਨਹੀਂ ਭੇਜ ਦਿੱਤਾ ਜਾਂਦਾ, ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮਾਮਲੇ ’ਚ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਸਰਕਾਰ ਨੇ ਕੁਝ ਕੀਤਾ ਹੈ। ਮੀਡੀਆ ਵੀ ਸਹੀ ਢੰਗ ਨਾਲ ਆਪਣਾ ਕੰਮ ਨਹੀਂ ਕਰ ਰਿਹਾ ਹੈ।’’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਧਿਆਣਾ ਪੁਲੀਸ ਕਮਿਸ਼ਨਰ ਦਫ਼ਤਰ ਬਾਹਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’
Next articleਪਾਕਿਸਤਾਨ ਦੇ ਹਿੰਦੂ ਮੰਦਰ ’ਚ ਭੰਨ-ਤੋੜ, 1 ਗ੍ਰਿਫ਼ਤਾਰ