ਨਵੀਂ ਦਿੱਲੀ (ਸਮਾਜ ਵੀਕਲੀ): ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ ਤੇ ਰਾਸ਼ਟਰੀ ਲੋਕ ਦਲ ਸਣੇ ਹੋਰਨਾਂ ਵਿਰੋਧੀ ਦਲਾਂ ਤੇ ਖੱਬੇ ਪੱਖੀ ਆਗੂਆਂ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਸੱਤਾਧਾਰੀ ਭਾਜਪਾ ਖ਼ਿਲਾਫ਼ ਤੀਜਾ ਫਰੰਟ ਬਣਾਉਣ ਸਬੰਧੀ ਮੀਟਿੰਗ ਕੀਤੀ।
ਇਸ ਮੀਟਿੰਗ ’ਚ ਟੀਐੱਮਸੀ ਆਗੂ ਯਸ਼ਵੰਤ ਸਿਨਹਾ, ਐੱਸਪੀ ਦੇ ਘਣਸ਼ਿਆਮ ਤਿਵਾੜੀ, ਆਰਜੇਡੀ ਦੇ ਪ੍ਰਧਾਨ ਜਯੰਤ ਚੌਧਰੀ, ‘ਆਪ’ ਦੇ ਸੁਸ਼ੀਲ ਗੁਪਤਾ, ਸੀਪੀਆਈ ਦੇ ਬਿਨੋਏ ਤੇ ਸੀਪੀਆਈਐੱਮ ਦੇ ਨੀਲੋਤਪਾਲ ਬਾਸੂ ਤੋਂ ਇਲਾਵਾ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੁਕ ਅਬਦੁੱਲਾ ਆਦਿ ਨੇ ਸ਼ਿਰਕਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly