ਵਿਰੋਧੀ ਪਾਰਟੀਆਂ ਨੇ ਅਹਿਮਦਾਬਾਦ ਧਮਾਕਿਆਂ ਦੇ ਫ਼ੈਸਲੇ ਦਾ ਸਵਾਗਤ ਨਹੀਂ ਕੀਤਾ: ਮੋਦੀ

ਅਮੇਠੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੁਝ ਵਿਰੋਧੀ ਪਾਰਟੀਆਂ ਨੇ ਅਹਿਮਦਾਬਾਦ ਧਮਾਕਿਆਂ ਬਾਰੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਨ ਦੀ ਹਿੰਮਤ ਨਹੀਂ ਦਿਖਾਈ ਕਿਉਂਕਿ ਉਨ੍ਹਾਂ ਨੂੰ ਆਪਣਾ ਵੋਟ ਬੈਂਕ ਖੁੱਸਣ ਦਾ ਡਰ ਸੀ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕੁਝ ਦਿਨ ਪਹਿਲਾਂ ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ’ਚ ਦਹਿਸ਼ਤੀ ਜਥੇਬੰਦੀ ਇੰਡੀਅਨ ਮੁਜਾਹਿਦੀਨ ਦੇ 38 ਮੈਂਬਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ।

ਅਦਾਲਤ ਨੇ 11 ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਯੂਪੀ ’ਚ ਪਰਿਵਾਰਵਾਦ ਵਾਲੀਆਂ ਪਾਰਟੀਆਂ ’ਤੇ ਨਿਸ਼ਾਨ ਲਾਉਂਦਿਆਂ ਕਿਹਾ ਕਿ ਭਾਜਪਾ ’ਚ ਪਰਿਵਾਰ ਕੋਈ ਅਹਿਮੀਅਤ ਨਹੀਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਯੂਪੀ ਵਿਧਾਨ ਸਭਾ ਚੋਣਾਂ ਦੇ ਪਹਿਲੇ ਚਾਰ ਗੇੜਾਂ ’ਚ ਭਾਜਪਾ ਨੂੰ ਆਸ਼ੀਰਵਾਦ ਦਿੱਤਾ ਹੈ ਅਤੇ ਵਿਰੋਧੀਆਂ ਦੀ ਵੋਟਾਂ ਬਾਰੇ ਗਿਣਤੀ-ਮਿਣਤੀ ਵਿਗੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 24 ਫਰਵਰੀ ਦਾ ਦਿਨ ਉਨ੍ਹਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਕਿਉਂਕਿ ਤਿੰਨ ਸਾਲ ਪਹਿਲਾਂ ਅੱਜ ਦੇ ਦਿਨ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਆਰੰਭੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ 20 ਸਾਲ ਪਹਿਲਾਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਾ ਤਸਕਰੀ ਮਾਮਲਾ: ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ਭੇਜਿਆ
Next articleਮੋਦੀ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਆਧੁਨਿਕ ਅਤੇ ਸਮਾਰਟ ਬਣਾਉਣ ਦਾ ਸੱਦਾ