ਵਿਰੋਧੀ ਧਿਰਾਂ ਵੱਲੋਂ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਸੰਸਦੀ ਅਹਾਤੇ ’ਚ ਪ੍ਰਦਰਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ): ਵਿਰੋਧੀ ਪਾਰਟੀਆਂ ਦੇ ਆਗੂਆਂ ਨੇ 12 ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਅੱਜ ਇਥੇ ਸੰਸਦੀ ਅਹਾਤੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਸ਼ਾਮਲ ਹੋਏ ਤੇ ਉਹ ਮੁਅੱਤਲ ਮੈਂਬਰਾਂ ਦੇ ਪਿੱਛੇ ਬੈਠੇ। ਮੈਂਬਰਾਂ ਨੇ ਰੋਸ ਵਜੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੁਅੱਤਲੀ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰਾਜ ਸਭਾ ਚੇਅਰਮੈਨ ਐੱਮ.ਵੈਂਕਈਆ ਨਾਇਡੂ ਨੇ ਸੋਮਵਾਰ ਤੋਂ ਸ਼ੁਰੂ ਹੋਏ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਪਾਰਟੀਆਂ ਦੇ 12 ਸੰਸਦ ਮੈਂਬਰਾਂ ਨੂੰ ਪਿਛਲੇ ਮੌਨਸੂਨ ਇਜਲਾਸ ਦੌਰਾਨ ਵਿਖਾਏ ‘ਗ਼ਲਤ’ ਵਿਹਾਰ ਲਈ ਮੌਜੂਦਾ (ਸਰਦ ਰੁੱਤ) ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਦਾਅਵਾ ਹੈ ਕਿ ਸਦਨ ਦੇ ਨੇਮਾਂ ਦੀ ਉਲੰਘਣਾ ਕਰਕੇ ਮੈਂਬਰਾਂ ਨੂੰ ਕਥਿਤ ਗ਼ਲਤ ਤਰੀਕੇ ਨਾਲ ਮੁਅੱਤਲ ਕੀਤਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧੀ ਧਿਰਾਂ ਦਾ ਮਹਿੰਗਾਈ ਦੇ ਮੁੱਦੇ ’ਤੇ ਰਾਜ ਸਭਾ ’ਚੋਂ ਵਾਕਆਊਟ
Next articleਟੀਐੱਮਸੀ ਤੇ ਕਾਂਗਰਸ ਦੇ ਯਤਨ ਸਫ਼ਲ ਨਹੀਂ ਹੋਣਗੇ: ਸੀਪੀਐੱਮ