HOME ਲੈਂਡ ਪੂਲਿਗ ਪਾਲਸੀ ਦਾ ਵਿਰੋਧ ਜੰਗੀ ਪੱਧਰ ਤੇ ਕੀਤਾ ਜਾਵੇ – ਨਰਿੰਦਰ...

ਲੈਂਡ ਪੂਲਿਗ ਪਾਲਸੀ ਦਾ ਵਿਰੋਧ ਜੰਗੀ ਪੱਧਰ ਤੇ ਕੀਤਾ ਜਾਵੇ – ਨਰਿੰਦਰ ਸਿੰਘ ਬਾਜਵਾ, ਸੋਢੀ ਸਿੰਘ

2
ਮਹਿਤਪੁਰ  (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– ਬੀਕੇਯੂ ਪੰਜਾਬ ਦੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸੋਢੀ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਜ਼ਬਰਦਸਤੀ ਥੋਪੀ ਜਾ ਰਹੀ ਲੈਂਡ ਪੂਲਿਗ ਪਾਲਸੀ ਦਾ ਜਬਰਦਸਤ ਵਿਰੋਧ ਕਰਦਿਆਂ ਕਿਹਾ ਕਿ ਲੈਂਡ ਪੂਲਿਗ ਪਾਲਸੀ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਹਾਲਤ ਵਿੱਚ ਇਸ ਪਾਲਸੀ ਨੂੰ ਰੱਦ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਹੱਦ ਹੈ ਕਿ ਜਿਨ੍ਹਾਂ ਲੋਕਾਂ ਲਈ ਇਸ ਪਾਲਸੀ ਨੂੰ ਲਾਹੇਵੰਦ ਦਸਿਆ ਜਾ ਰਿਹਾ ਹੈ ਉਨ੍ਹਾਂ ਲੋਕਾਂ ਦੀ  ਪਾਲਸੀ ਬਣਾਉਣ ਸਮੇਂ ਸਰਕਾਰ ਵੱਲੋਂ ਕੋਈ ਸਲਾਹ ਲੈਣੀ ਵੀ ਜ਼ਰੂਰੀ ਨਹੀਂ ਸਮਝੀ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਪੱਧਰ ਤੇ ਹਰ ਜਥੇਬੰਦੀ ਵੱਲੋਂ ਇਸ ਪਾਲਸੀ ਦਾ ਵਿਰੋਧ ਨਿਰੰਤਰ ਜਾਰੀ ਹੈ ਇਹ ਪਾਲਸੀ ਕਿਸਾਨਾਂ ਦੇ ਉਜਾੜੇ ਦਾ ਨੀਂਹ ਪੱਥਰ ਹੈ ਇਸ ਲਈ ਅਸੀਂ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਪਾਲਸੀ ਦਾ ਜੰਗੀ ਪੱਧਰ ਤੇ ਵਿਰੋਧ ਕੀਤਾ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਮਾਮਲਾ ਪੰਜਾਬ ‘ਚ ਤੰਬਾਕੂਨੋਸ਼ੀ ਦੇ ਰੁਝਾਨ ਨੂੰ ਰੋਕਣ ਦਾ*
Next articleਮਾਮਲਾ ਮੱਕੀ ਦੇ ਬੀਜ ਦਾ