ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦ ਅਲੱਗ ਅਲੱਗ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਦੱਸਿਆ ਕਿ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਇੰਦਰਪ੍ਰੀਤ ਕੌਰ ਨੇ ਪਹਿਲਾ ਸਥਾਨ, ਮਨਮੀਤ ਸਿੰਘ ਨੇ ਦੂਸਰਾ ਸਥਾਨ ਅਤੇ ਪਾਇਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਨੀਆ ਨੇ ਪਹਿਲਾ ਸਥਾਨ , ਤਨਵੀਰ ਕੌਰ ਨੇ ਦੂਸਰਾ ਸਥਾਨ ਅਤੇ ਖੁਸ਼ੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਅਕਤੀਗਤ ਕੁਇਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੁਖਦੀਪ ਕੌਰ ਨੇ ਪਹਿਲਾ ਸਥਾਨ, ਪਰਨੀਤ ਕੌਰ ਨੇ ਦੂਸਰਾ ਸਥਾਨ ਅਤੇ ਸੋਨੂੰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵਿਦਿਆਰਥੀਆਂ ਨੂੰ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਧਰਤੀ ਉੱਪਰ ਰਹਿਣ ਵਾਲੇ ਹਰੇਕ ਪ੍ਰਜਾਤੀ ਦੀ ਰੱਖਿਆ ਕਰਨਾ ਸਾਡਾ ਫਰਜ ਹੈ। ਵਿਭਿੰਨ ਜੀਵਾਂ ਦੀ ਰੱਖਿਆ ਕਰਨ ਵਿੱਚ ਵੱਧ ਚੜ੍ਹ ਕੇ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਹਰਜੀਤ ਕੌਰ ਅਤੇ ਮਨਜਿੰਦਰ ਕੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



