ਕਪੂਰਥਲਾ (ਕੌੜਾ)- ਵਿਦਿਆਰਥੀਆਂ ਨੂੰ ਵਿੱਦਿਅਕ ਵਿਸ਼ਾ ਸੂਚੀ ਦੇ ਨਾਲ-ਨਾਲ ਵਿਸ਼ਵ ਪੱਧਰ ਤੇ ਚਲ ਰਹੀਆਂ ਕਲਾਂਤਮਕ ਤਕਨੀਕਾਂ ਦਾ ਹਾਣੀ ਬਣਾਉਣ ਵਾਸਤੇ ਬੇਬੇ ਨਾਨਕ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਪੇਂਟਿੰਗ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਆਯੋਜਨ ਦੇ ਅੰਦਰ ਜਸਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇੱਥੇ ਜ਼ਿਕਰਯੋਗ ਹੈ ਕਿ ਜਸਪ੍ਰੀਤ ਕੌਰ ਜੋ ਕੇ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਵਿੱਦਿਆ ਪ੍ਰਾਪਤ ਕਰਨ ਉਪਰੰਤਦੇ ਤੌਰ ਤੇ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਵੱਖ-ਵੱਖ ਸਿੱਖਿਆ ਸੰਸਥਾਵਾਂ ਅੰਦਰ ਕਲਾ ਸਬੰਧੀ ਵਰਕਸ਼ਾਪਾਂ ਦਾ ਆਯੋਜਨ ਕਰਦੇ ਹਨ।
ਇਸ ਵਰਕਸ਼ਾਪ ਦੌਰਾਨ ਜਸਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਪੋਸਟਲ ਕਲਰ ,ਐਕਿਰਲਿਕ ਕਲਰ ਦੀ ਵਰਤੋਂ ਕਰਕੇ ਪੇਂਟਿੰਗ ਕਰਨ ਦੇ ਗੁਰ ਸਿਖਾਏ ਗਏ ਅਤੇ ਮੌਜੂਦਾ ਸਮੇਂ ਅੰਦਰ ਚੱਲ ਰਹੀਆਂ ਪੇਂਟਿੰਗ ਸਬੰਧੀ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਵੱਲੋਂ ਫੈਸ਼ਨ ਡਿਜਾਇਨੀ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਅਤੇ ਅਮਨਦੀਪ ਕੌਰ ਨੇ ਜਸਪ੍ਰੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਡਾਕਟਰ ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੌਰਾਨ ਚੱਲ ਰਹੀਆਂ ਕਲਾ ਸਬੰਧੀ ਤਕਨੀਕਾਂ ਬਾਰੇ ਜਾਣੂ ਕਰਾਉਣ ਦੇ ਮਕਸਦ ਤਹਿਤ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਦਾ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly