ਕਪੂਰਥਲਾ, (ਕੌੜਾ)-ਪਿੰਡ ਪਰਵੇਜ਼ ਨਗਰ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਦਾ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਹੈਡ ਗ੍ਰੰਥੀ ਭਾਈ ਹਰਜੀਤ ਸਿੰਘ ਤੇ ਭਾਈ ਗੁਰਪਿੰਦਰ ਸਿੰਘ ਨੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਭਾਰੀ ਦੀਵਾਨ ਸਜੇ ਜਿਸ ਵਿੱਚ ਕਥਾ ਵਿਚਾਰ ਇਤਿਹਾਸ ਮਾਘੀ ਦਿਹਾੜੇ ਦੇ ਸੰਬੰਧ ਵਿੱਚ ਹੋਈ ਇਸ ਮੌਕੇ ਤੇ ਨਗਰ ਦੀਆਂ ਸੰਗਤਾਂ ਭਾਰੀ ਗਿਣਤੀ ਚ ਸ਼ਾਮਿਲ ਹੋਈਆਂ ਅਤੇ ਗੁਰੂ ਜਸ ਦਾ ਆਨੰਦ ਮਾਣ ਆਪ ਜੀ ਨੂੰ ਵਡਭਾਗੇ ਬਣਾਇਆ।
ਭਾਈ ਗੁਰਪਿੰਦਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਸਾਥ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਮੂਹ ਗੁਰਦੁਆਰਾ ਸਬੰਧਕ ਕਮੇਟੀ ਅਤੇ ਸਮੂਹ ਪਿੰਡ ਪਰਵੇਜ਼ ਨਗਰ ਦੀ ਸੰਗਤ ਵਿਸ਼ੇਸ਼ ਤੌਰ ਤੇ ਹਾਜ਼ਰ ਸੀ। ਗੁਰੂ ਕਾ ਲੰਗਰ ਅਟੁੱਟ ਵਰਤਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly