ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਪੰਜਾਬੀ ਮਹੀਨੇ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁਲਤ ਕਰਨ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਮਾਂ ਬੋਲੀ ਪ੍ਰਤੀ ਆਪਣੀ ਰੁਚੀ ਦਿਖਾਉਂਦਿਆਂ ਹੋਇਆਂ ਵੱਧ ਚੜ੍ਹ ਕੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਮਨਪ੍ਰੀਤ ਕੌਰ ਪਹਿਲਾ ਸਥਾਨ, ਸੰਦੀਪ ਕੌਰ , ਅੰਮ੍ਰਿਤ ਪ੍ਰੀਤ ਕੌਰ ਅਤੇ ਸਤਿੰਦਰਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਹੋਇਆ ਮਾਂ ਬੋਲੀ ਸਬੰਧੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬੀ ਭਾਸ਼ਾ ਸਾਂਭਣ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਸਬੰਧੀ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ ਗੁਰਪ੍ਰੀਤ ਕੌਰ, ਜਗਸੀਰ ਸਿੰਘ ਬਰਾੜ ,ਡਾਕਟਰ ਪਰਮਜੀਤ ਕੌਰ ਤੇ ਹਰਜਿੰਦਰ ਕੌਰ ਨੇ ਮਾਤ ਭਾਸ਼ਾ ਨੂੰ ਸਾਂਭਣ ਪ੍ਰਤੀ ਹੋਰ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly